ਬਿਹਾਰ ਚੋਣਾਂ: ‘ਇੰਡੀਆ’ ਗੱਠਜੋੜ ਦੇ ਆਗੂਆਂ ਦੀ ਮੀਟਿੰਗ 7 ਨੂੰ: ਅਬਦੁੱਲਾ
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਕਾਂਗਰਸ ਨੇ ਅਕਤੂਬਰ-ਨਵੰਬਰ ਵਿੱਚ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ 'ਤੇ ਚਰਚਾ ਕਰਨ ਲਈ 7 ਅਗਸਤ ਨੂੰ ਨਵੀਂ ਦਿੱਲੀ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ। ਅਬਦੁੱਲਾ...
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਕਾਂਗਰਸ ਨੇ ਅਕਤੂਬਰ-ਨਵੰਬਰ ਵਿੱਚ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ 'ਤੇ ਚਰਚਾ ਕਰਨ ਲਈ 7 ਅਗਸਤ ਨੂੰ ਨਵੀਂ ਦਿੱਲੀ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ। ਅਬਦੁੱਲਾ ਨੇ ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਹੋਣ ਦਾ ਵੀ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ, ‘‘ਸਾਨੂੰ ਉਸ ’ਤੇ ਵਿਸ਼ਵਾਸ ਹੈ ਜੋ ਸਾਰਿਆਂ ਦਾ ਮਾਲਕ ਹੈ। ਸਾਨੂੰ ਸਾਡੇ ਹੱਕ ਜ਼ਰੂਰ ਮਿਲਣਗੇ।’’ ਰਾਹੁਲ ਗਾਂਧੀ ਦੇ ਇਸ ਦਾਅਵੇ 'ਤੇ ਕਿ ਉਨ੍ਹਾਂ ਦੀ ਪਾਰਟੀ ਕੋਲ ਚੋਣ ਕਮਿਸ਼ਨ ਵੱਲੋਂ ਭਾਜਪਾ ਲਈ ਕੀਤੀ ਗਈ ‘ਵੋਟ ਚੋਰੀ’ ਨੂੰ ਸਾਬਤ ਕਰਨ ਲਈ ‘ਐਟਮ ਬੰਬ’ ਵਰਗੇ ਸਬੂਤ ਹਨ, ਅਬਦੁੱਲਾ ਨੇ ਕਿਹਾ ਕਿ ਕਾਂਗਰਸ ਨੇਤਾ ਨੇ ਕਿਹਾ, "ਉਨ੍ਹਾਂ ਨੇ ਅਜਿਹੇ ਪ੍ਰਬੰਧ ਕੀਤੇ ਹਨ ਕਿ ਉਹ ਬਿਹਾਰ ਚੋਣਾਂ ਜਿੱਤ ਜਾਣਗੇ।" ਉਨ੍ਹਾਂ ਇੱਥੇ ਪੱਤਰਕਾਰਾਂ ਨੂੰ ਕਿਹਾ, "ਮੈਂ ਉਨ੍ਹਾਂ ਨੂੰ ਮਿਲਣ ਜਾ ਰਿਹਾ ਹਾਂ। (ਇੰਡੀਆ ਗੱਠਜੋੜ ਦੇ) ਸਾਰੇ ਨੇਤਾਵਾਂ ਨੂੰ 7 ਅਗਸਤ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ ਅਤੇ ਮੈਂ (ਸੱਚਾਈ) ਦਾ ਪਤਾ ਲਗਾਵਾਂਗਾ।"