ਔਰੰਗਾਬਾਦ (ਬਿਹਾਰ), 29 ਅਕਤੂਬਰ
ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਅੱਜ ਤੜਕੇ ਘਰ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 25 ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਉਦੋਂ ਵਾਪਰੀ ਜਦੋਂ ਮਕਾਨ ਮਾਲਕ ਅਨਿਲ ਗੋਸਵਾਮੀ ਦਾ ਪਰਿਵਾਰ ਤੜਕੇ ਕਰੀਬ 2.30 ਵਜੇ ਛਠ ਪੂਜਾ ਲਈ ਖਾਣਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਗੱਡੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚਾਇਆ ਗਿਆ ਪਰ ਰਸੋਈ ਗੈਸ ਸਿਲੰਡਰ ‘ਚ ਧਮਾਕਾ ਹੋਣ ਕਾਰਨ ਅੱਗ ਫੈਲ ਗਈ।