ਬਿਹਾਰ ਸਰਕਾਰ ’ਚ ਮੰਤਰੀ ਨਿਤਿਨ ਨਬੀਨ ਭਾਜਪਾ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ
ਭਾਜਪਾ ਨੇ ਬਿਹਾਰ ਸਰਕਾਰ ’ਚ ਕੈਬਨਿਟ ਮੰਤਰੀ ਨਿਤਿਨ ਨਬੀਨ ਨੂੰ ਪਾਰਟੀ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਸੰਸਦੀ ਬੋਰਡ ਨੇ ਇਸ ਅਹੁਦੇ ਲਈ ਨਬੀਨ ਦੀ ਚੋਣ ਕੀਤੀ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਇੱਕ ਨੋਟੀਫਿਕੇਸ਼ਨ...
Advertisement
ਭਾਜਪਾ ਨੇ ਬਿਹਾਰ ਸਰਕਾਰ ’ਚ ਕੈਬਨਿਟ ਮੰਤਰੀ ਨਿਤਿਨ ਨਬੀਨ ਨੂੰ ਪਾਰਟੀ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਸੰਸਦੀ ਬੋਰਡ ਨੇ ਇਸ ਅਹੁਦੇ ਲਈ ਨਬੀਨ ਦੀ ਚੋਣ ਕੀਤੀ ਹੈ।
Advertisement
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ, ‘‘ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਬਿਹਾਰ ਸਰਕਾਰ ਵਿੱਚ ਮੰਤਰੀ ਨਿਤਿਨ ਨਬੀਨ ਨੂੰ ਤੁਰੰਤ ਪ੍ਰਭਾਵ ਨਾਲ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।’’
Advertisement
