ਪਟਨਾ, 13 ਜੁਲਾਈ
ਬਿਹਾਰ ਦੇ ਪੰਚਾਇਤੀ ਰਾਜ ਮੰਤਰੀ ਸਮਰਤ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਨਵਾਂ ਕਾਨੂੰਨ ਲਿਆ ਰਹੀ ਹੈ ਜਿਸ ਅਨੁਸਾਰ ਦੋ ਤੋਂ ਵੱਧ ਬੱਚਿਆਂ ਵਾਲਾ ਵਿਅਕਤੀ ਪੰਚਾਇਤ ਚੋਣਾਂ ਨਹੀਂ ਲੜ ਸਕੇਗਾ। ਸ੍ਰੀ ਚੌਧਰੀ ਦਾ ਇਹ ਬਿਆਨ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਵੀਂ ਆਬਾਦੀ ਕੰਟਰੋਲ ਨੀਤੀ ਦੇ ਪੱਖ ਵਿਚ ਦਿੱਤੇ ਬਿਆਨ ਤੋਂ ਇੱਕ ਦਿਨ ਬਾਅਦ ਆਇਆ ਹੈ। ਉਨ੍ਹਾਂ ਕਿਹਾ ਕਿ ਸੀ ਕਿ ਆਬਾਦੀ ਨੂੰ ਕੰਟਰੋਲ ਕਰਨ ਲਈ ਔਰਤਾਂ ਨੂੰ ਪੜ੍ਹਾਉਣਾ ਅਤੇ ਜਾਗਰੂਕ ਕਰਨਾ ਵੀ ਜ਼ਰੂਰੀ ਹੈ। ਸ੍ਰੀ ਚੌਧਰੀ ਨੇ ਕਿਹਾ ਕਿ ਨਿਤੀਸ਼ ਸਰਕਾਰ ਨਵੀਂ ਆਬਾਦੀ ਕੰਟਰੋਨ ਨੀਤੀ ਲਾਗੂ ਕਰਨ ਜਾ ਰਹੀ ਜਿਸ ਤਹਿਤ ਦੋ ਬੱਚਿਆਂ ਤੋਂ ਵੱਧ ਵਾਲੇ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ। ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਨਵਾਂ ਕਾਨੂੰਨ ਲਿਆ ਰਹੀ ਹੈ ਜਿਸ ਨਾਲ ਦੋ ਬੱਚਿਆਂ ਤੋਂ ਵੱਧ ਵਾਲੇ ਵਿਅਕਤੀ ਸੂਬਾ ਸਰਕਾਰ ਦੀਆਂ ਸਹੂਲਤਾਂ ਤੋਂ ਵਾਂਝੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਆਉਣ ਵਾਲੇ ਇੱਕ ਸਾਲ ’ਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਸਖ਼ਤ ਕਾਨੂੰਨ ਮੁਲਕ ਦੀ ਆਬਾਦੀ ਨੂੰ ਕੰਟਰੋਲ ਕਰਨ ਵਿਚ ਮਦਦਗਾਰ ਹੋਵੇਗਾ। -ਆਈਏਐਨਐਸ