ਪਟਨਾ, 25 ਸਤੰਬਰ
ਪਟਨਾ ਜ਼ਿਲ੍ਹੇ ਦੇ ਖੁਸਰੋਪੁਰ ਥਾਣਾ ਖੇਤਰ ਦੇ ਅਧੀਨ ਪਿੰਡ ਵਿੱਚ ਸ਼ਾਹੂਕਾਰ ਅਤੇ ਉਸ ਦੇ ਗੁੰਡਿਆਂ ਵੱਲੋਂ ਦਲਿਤ ਔਰਤ ਨੂੰ ਨਿਰਵਸਤਰ ਕਰਕੇ ਉਸ ਦੀ ਕੁੱਟਮਾਰ ਕਰਨ ਅਤੇ ਉਸ ਦੇ ਮੂੰਹ ‘ਤੇ ਪਿਸ਼ਾਬ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਨੇ ਸ਼ਾਹੂਕਾਰ ਵੱਲੋਂ ਕਰਜ਼ੇ ਦੀ ਪੂਰੀ ਅਦਾਇਗੀ ਕਰਨ ਦੇ ਬਾਵਜੂਦ ਹੋਰ ਪੈਸੇ ਦੀ ਨਾਵਾਜਬ ਮੰਗ ਕਰਨ ਵਿਰੁੱਧ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੁਲਜ਼ਮ ਪ੍ਰਮੋਦ ਸਿੰਘ ਅਤੇ ਉਸ ਦਾ ਪੁੱਤਰ ਅੰਸ਼ੂ ਸਿੰਘ ਫ਼ਰਾਰ ਹਨ।