ਪਟਨਾ, 24 ਅਕਤੂਬਰ
ਆਰਜੇਡੀ ਦੇ ਨੇਤਾ ਤੇਜਸਵੀ ਯਾਦਵ ਨੇ ਅੱਜ ਬਿਹਾਰ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਵਿੱਚ ਪਾਰਟੀ ਨੇ 10 ਲੱਖ ਸਰਕਾਰੀ ਨੌਕਰੀਆਂ ਦੇ ਆਪਣੇ ਵਾਅਦੇ ਨੂੰ ਦੁਹਰਾਇਆ ਹੈ ਅਤੇ ਖੇਤੀਬਾੜੀ ਕਰਜ਼ੇ ਮੁਆਫ ਕਰਨ ਦੀ ਗੱਲ ਕੀਤੀ ਹੈ।ਇਸ ਵਿੱਚ ਰਾਜ ਨੂੰ ਬਿਹਤਰ ਬਣਾਉਣ ਦਾ ਵਾਅਦਾ ਕੀਤਾ। ਚੋਣ ਮਨੋਰਥ ਪੱਤਰ ਵਿੱਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਨੂੰ ਵਧੀਆ ਦੀ ਗੱਲ ਕਹੀ ਗਈ ਹੈ ਤਾਂ ਜੋ ਲੋਕਾਂ ਨੂੰ ਦੂਜੇ ਰਾਜਾਂ ਵਿੱਚ ਨਾ ਜਾਣਾ ਪਵੇ। ਆਰਜੇਡੀ ਦੇ ਚੋਣ ਮਨੋਰਥ ਪੱਤਰ ਵਿੱਚ ‘ਪ੍ਰਣ ਹਮਾਰਾ, ਸੰਕਲਪ ਬਦਲਾਵ ਕਾ’ ਨਾਅਰਾ ਦਿੱਤਾ ਗਿਆ ਹੈ।