ਬਿਹਾਰ: ਪ੍ਰਸ਼ਾਂਤ ਕਿਸ਼ੋਰ ਦੀ ਪਾਰਟੀ ਵੱਲੋਂ 65 ਹੋਰ ਉਮੀਦਵਾਰਾਂ ਦਾ ਐਲਾਨ
ਪ੍ਰਸ਼ਾਂਤ ਕਿਸ਼ੋਰ ਦੀ ਅਗਵਾਈ ਹੇਠਲੀ ਜਨ ਸੁਰਾਜ ਪਾਰਟੀ ਨੇ ਅੱਜ ਬਿਹਾਰ ਚੋਣਾਂ ਲਈ 65 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ; ਹਾਲਾਂਕਿ ਇਸ ਸੂਚੀ ’ਚੋਂ ਵੀ ਪ੍ਰਸ਼ਾਂਤ ਕਿਸ਼ੋਰ ਦਾ ਨਾਂ ਗਾਇਬ ਸੀ। ਉਹ ਆਰ ਜੇ ਡੀ ਆਗੂ...
Advertisement
ਪ੍ਰਸ਼ਾਂਤ ਕਿਸ਼ੋਰ ਦੀ ਅਗਵਾਈ ਹੇਠਲੀ ਜਨ ਸੁਰਾਜ ਪਾਰਟੀ ਨੇ ਅੱਜ ਬਿਹਾਰ ਚੋਣਾਂ ਲਈ 65 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ; ਹਾਲਾਂਕਿ ਇਸ ਸੂਚੀ ’ਚੋਂ ਵੀ ਪ੍ਰਸ਼ਾਂਤ ਕਿਸ਼ੋਰ ਦਾ ਨਾਂ ਗਾਇਬ ਸੀ। ਉਹ ਆਰ ਜੇ ਡੀ ਆਗੂ ਤੇਜਸਵੀ ਯਾਦਵ ਖ਼ਿਲਾਫ਼ ਰਾਘੋਪੁਰ ਸੀਟ ਤੋਂ ਚੋਣ ਲੜ ਸਕਦੇ ਹਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸ਼ੋਰ ਨੇ ਕਿਹਾ ਕਿ ਪਾਰਟੀ ਨੇ ਹੁਣ ਤੱਕ ਕੁੱਲ 116 ਸੀਟਾਂ ’ਤੇ ਉਮੀਦਵਾਰ ਐਲਾਨ ਦਿੱਤੇ ਹਨ। ਕਿਸ਼ੋਰ ਨੇ ਦੱਸਿਆ ਕਿ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ’ਚੋਂ 31 ਬੇਹੱਦ ਕਮਜ਼ੋਰ ਵਰਗਾਂ, 21 ਹੋਰ ਪੱਛੜੀਆਂ ਸ਼੍ਰੇਣੀਆਂ (ਓ ਬੀ ਸੀ) ਅਤੇ 21 ਮੁਸਲਮਾਨ ਭਾਈਚਾਰੇ ਨਾਲ ਸਬੰਧਤ ਹਨ। ਪਾਰਟੀ ਨੇ ਲੰਬੇ ਸਮੇਂ ਤੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਗੜ੍ਹ ਮੰਨੇ ਜਾਂਦੇ ਹਲਕੇ ਹਰਨੌਤ ਤੋਂ ਕਮਲੇਸ਼ ਪਾਸਵਾਨ ਨੂੰ ਉਮੀਦਵਾਰ ਐਲਾਨਿਆ ਹੈ; ਉਨ੍ਹਾਂ ਨੇ ਪਿਛਲੇ ਤਿੰਨ ਦਹਾਕਿਆਂ ਤੋਂ ਉੱਥੇ ਕੋਈ ਵਿਧਾਨ ਸਭਾ ਚੋਣ ਨਹੀਂ ਲੜੀ ਹੈ।
Advertisement
Advertisement