ਬਿਹਾਰ: 24 ਘੰਟਿਆਂ ’ਚ ਸੱਤ ਹੱਤਿਆਵਾਂ
ਪੂਰਨੀਆ/ਨਾਲੰਦਾ (ਬਿਹਾਰ), 7 ਜੁਲਾਈ ਬਿਹਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਦੋ ਵੱਖ-ਵੱਖ ਘਟਨਾਵਾਂ ਵਿੱਚ ਘੱਟੋ-ਘੱਟ ਸੱਤ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ। ਪੂਰਨੀਆ ਜ਼ਿਲ੍ਹੇ ਵਿੱਚ, ਇੱਕ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਜਾਦੂ-ਟੂਣਾ ਕਰਨ ਦੇ ਸ਼ੱਕ ਵਿੱਚ ਪਿੰਡ ਵਾਸੀਆਂ ਨੇ ਜਾਨੋਂ...
Advertisement
ਪੂਰਨੀਆ/ਨਾਲੰਦਾ (ਬਿਹਾਰ), 7 ਜੁਲਾਈ
ਬਿਹਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਦੋ ਵੱਖ-ਵੱਖ ਘਟਨਾਵਾਂ ਵਿੱਚ ਘੱਟੋ-ਘੱਟ ਸੱਤ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ। ਪੂਰਨੀਆ ਜ਼ਿਲ੍ਹੇ ਵਿੱਚ, ਇੱਕ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਜਾਦੂ-ਟੂਣਾ ਕਰਨ ਦੇ ਸ਼ੱਕ ਵਿੱਚ ਪਿੰਡ ਵਾਸੀਆਂ ਨੇ ਜਾਨੋਂ ਮਾਰ ਦਿੱਤਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਸਾੜ ਦਿੱਤੀਆਂ। ਪੁਲੀਸ ਨੇ ਦੱਸਿਆ ਕਿ ਤਕਰੀਬਨ 250 ਵਿਅਕਤੀਆਂ ਨੇ ਪਰਿਵਾਰ ’ਤੇ ਹਮਲਾ ਕੀਤਾ ਸੀ। ਇਸੇ ਤਰ੍ਹਾਂ, ਨਾਲੰਦਾ ਜ਼ਿਲ੍ਹੇ ਵਿੱਚ ਇੱਕ ਵੱਖਰੀ ਘਟਨਾ ’ਚ ਦੋ ਗੁਆਂਢੀ ਪਰਿਵਾਰਾਂ ਦੇ ਬੱਚਿਆਂ ਵਿਚਾਲੇ ਹੋਇਆ ਝਗੜਾ ਹਿੰਸਕ ਰੂਪ ਧਾਰ ਗਿਆ, ਜਿਸ ਤੋਂ ਬਾਅਦ ਇੱਕ 22 ਸਾਲਾ ਔਰਤ ਅਤੇ ਇੱਕ ਹੋਰ ਵਿਅਕਤੀ ਨੂੰ ਗੋਲੀ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ। ਉਧਰ ਆਰਜੇਡੀ ਆਗੂ ਤੇਜਸਵੀ ਯਾਦਵ ਨੇ ਇਨ੍ਹਾਂ ਘਟਨਾਵਾਂ ਤੋਂ ਬਾਅਦ ਕਿਹਾ ਕਿ ਸੂਬੇ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ। -ਪੀਟੀਆਈ
Advertisement
Advertisement
×