ਸਾਸਾਰਾਮ, 30 ਅਗਸਤ
ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਅੱਜ ਤੜਕੇ ਐੱਸਯੂਵੀ ਦੇ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਹਾਦਸਾ ਸਵੇਰੇ 4 ਵਜੇ ਦੇ ਕਰੀਬ ਸਾਸਾਰਾਮ ਸ਼ਹਿਰ ਦੇ ਸ਼ਿਵਸਾਗਰ ਇਲਾਕੇ ‘ਚ ਨੈਸ਼ਨਲ ਹਾਈਵੇਅ 2 ‘ਤੇ ਹੋਇਆ। ਪਰਿਵਾਰ ਝਾਰਖੰਡ ਦੇ ਰਾਜਰੱਪਾ ਮੰਦਰ ਤੋਂ ਵਾਪਸ ਆ ਰਿਹਾ ਸੀ। ਐੱਸਯੂਵੀ ਵਿੱਚ ਡਰਾਈਵਰ ਤੋਂ ਇਲਾਵਾ 11 ਹੋਰ ਵਿਅਕਤੀ ਸਫ਼ਰ ਕਰ ਰਹੇ ਸਨ। ਪੁਲੀਸ ਨੇ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਤੇਜ਼ ਰਫਤਾਰ ਕਾਰਨ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ।