ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਿਹਾਰ: ਵਿਕਾਸਸ਼ੀਲ ਇਨਸਾਨ ਪਾਰਟੀ ਦੇ ਮੁਖੀ ਸਾਹਨੀ ਦੇ ਪਿਤਾ ਦੀ ਹੱਤਿਆ

ਦਰਭੰਗਾ, 16 ਜੁਲਾਈ ਵਿਕਾਸਸ਼ੀਲ ਇਨਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਦੀ ਬਿਹਾਰ ਦੇ ਦਰਬੰਗਾ ਜ਼ਿਲ੍ਹੇ ਵਿਚ ਉਹਨ੍ਹਾਂ ਦੇ ਜੱਦੀ ਘਰ ਵਿਚ ਮੰਗਲਵਾਰ ਨੂੰ ਕਥਿਤ ਤੌਰ 'ਤੇ ਹੱਤਿਆ ਕੀਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜੀਤਨ ਸਾਹਨੀ ਦੀ...
ਜੀਤਨ ਸਾਹਨੀ ਫਾਈਲ ਫੋਟੋ। ANI
Advertisement

ਦਰਭੰਗਾ, 16 ਜੁਲਾਈ

ਵਿਕਾਸਸ਼ੀਲ ਇਨਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਦੀ ਬਿਹਾਰ ਦੇ ਦਰਬੰਗਾ ਜ਼ਿਲ੍ਹੇ ਵਿਚ ਉਹਨ੍ਹਾਂ ਦੇ ਜੱਦੀ ਘਰ ਵਿਚ ਮੰਗਲਵਾਰ ਨੂੰ ਕਥਿਤ ਤੌਰ 'ਤੇ ਹੱਤਿਆ ਕੀਤੀ ਗਈ ਹੈ।

Advertisement

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜੀਤਨ ਸਾਹਨੀ ਦੀ ਲਾਸ਼ ਉਨ੍ਹਾਂ ਦੇ ਬਿਰੌਲ ਇਲਾਕੇ ਵਿਚ ਸਥਿਤ ਘਰ ਦੇ ਕਮਰੇ ਮਿਲੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸਾਹਨੀ ਦੇ ਸਰੀਰ ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਹਨ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਦਰਭੰਗਾ ਦੇ ਐੱਸਐੱਸਪੀ ਜਗੁਨਾਥ ਰੈੱਡੀ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੇ ਹਨ। ਜਿਕਰਯੋਗ ਹੈ ਮੁਕੇਸ਼ ਸਾਹਨੀ ਬਿਹਾਰ ਸਰਕਾਰ ਵਿਚ ਸਾਬਕਾ ਮੰਤਰੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਪਾਰਟੀ ਇੰਡੀਅਨ ਡਵੈਲਪਮੈਂਟ ਇਨਕਲੂਸਿਵ ਅਲਾਂਇਸ ਦੀ ਸਹਯੋਗੀ ਹੈ।

ਉਧਰ ਇਸ ਘਟਨਾ ਨੂੰ ਲੈ ਕੇ ਬਿਹਾਰ ਦੇ ਉਪ ਮੁੱਖ ਮੰਤਰੀ ਅਤੇ ਭਾਜਪਾ ਆਗੂ ਸਮਰਾਟ ਚੌਧਰੀ ਨੇ ਦੋਸ਼ੀਆਂ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ, ਉਨ੍ਹਾਂ ਇਸ ਘਟਨਾ ਨੂੰ ਮੰਦਭਾਗਾ ਅਤੇ ਦਰਦਨਾਕ ਦੱਸਦੇ ਹੋਏ ਉਨ੍ਹਾਂ ਕਿਹਾ, ''ਮੈਂ ਸਾਰਿਆਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਸਰਕਾਰ ਸਖ਼ਤ ਕਾਰਵਾਈ ਕਰੇਗੀ ਅਤੇ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਮੁਕੇਸ਼ ਸਾਹਨੀ ਦੇ ਪਰਿਵਾਰ ਨਾਲ ਖੜ੍ਹੀ ਹੈ।''- ਪੀਟੀਆਈ/ਆਈਏਐੱਨਐੱਸ

 

Advertisement
Tags :
BiharMukesh SahniPoliticianVIP Party