ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ 2002 ਗੁਜਰਾਤ ਦੰਗਿਆਂ ਦੌਰਾਨ ਬਿਲਕੀਸ ਬਾਨੋ ਸਮੂਹਿਕ ਜਬਰ-ਜਨਾਹ ਤੇ ਉਹਦੇ ਪਰਿਵਾਰ ਦੇ ਸੱਤ ਜੀਆਂ ਦੇ ਕਤਲ ਕੇਸ ਵਿੱਚ 11 ਮੁਜਰਮਾਂ ਦੀ ਸਜ਼ਾ ਮੁਆਫ਼ੀ ਤੇ ਰਿਹਾਈ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨਾਂ ’ਤੇ ਤਿੰਨ ਹਫ਼ਤਿਆਂ ਮਗਰੋਂ ਸੁਣਵਾਈ ਕਰੇਗੀ। ਸਿਖਰਲੀ ਕੋਰਟ ਦੇ ਜਸਟਿਸ ਅਜੈ ਰਸਤੋਗੀ ਤੇ ਜਸਟਿਸ ਬੀ.ਵੀ.ਨਾਗਰਤਨਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਗੁਜਰਾਤ ਸਰਕਾਰ ਵੱਲੋਂ ਪੇਸ਼ ਵਕੀਲ ਨੂੰ ਸਬੰਧਤ ਰਿਕਾਰਡ ਦੋ ਹਫ਼ਤਿਆਂ ਵਿੱਚ ਪੇਸ਼ ਕਰਨ ਲਈ ਆਖ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 25 ਅਗਸਤ ਨੂੰ ਇਸ ਕੇਸ ਵਿੱਚ ਕੇਂਦਰ ਤੇ ਗੁਜਰਾਤ ਸਰਕਾਰਾਂ ਤੋਂ ਜਵਾਬ ਮੰਗਿਆ ਸੀ। -ਪੀਟੀਆਈ