ਨਵੀਂ ਦਿੱਲੀ, 5 ਜੂਨ
ਮਾਈਕਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਕਿਹਾ ਕਿ ਉਹ ਭਾਰਤ ਦੀਆਂ ਕਾਰਬਨ ਨਿਕਾਸੀ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਤੋਂ ਪ੍ਰੇਰਿਤ ਹੋਏ ਹਨ। ਉਨ੍ਹਾਂ ਕਿਹਾ ਕਿ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਲਾਈਫ ਸਟਾਈਲ ਫਾਰ ਦਿ ਐਨਵਾਇਰਮੈਂਟ ਮੂਵਮੈਂਟ ਮੌਕੇ ਉਨ੍ਹਾਂ ਕਿਹਾ ਕਿ ਗਰੀਨ ਹਾਊਸ ਗੈਸਾਂ ਨੂੰ ਖਤਮ ਕਰਨ ਲਈ ਆਧੁਨਿਕ ਤਕਨਾਲੋਜੀ ਅਤੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਗਮ ਦਾ ਉਦਘਾਟਨ ਕਰਦਿਆਂ ਵਾਤਾਵਰਨ ਦੀ ਸੰਭਾਲ ’ਤੇ ਜ਼ੋਰ ਦਿੱਤਾ।