ਕੋਲਕਾਤਾ, 8 ਅਪਰੈਲ
ਕੋਲਕਾਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਆਗੂ ਭਾਦੂ ਸ਼ੇਖ ਦੀ ਹੱਤਿਆ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਦੋਸ਼ ਹੈ ਕਿ ਇਸ ਕਤਲ ਦਾ ਬਦਲਾ ਲੈਣ ਲਈ ਬੀਰਭੂਮ ਜ਼ਿਲ੍ਹੇ ਵਿੱਚ ਨੌਂ ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਹਾਈ ਕੋਰਟ ਨੇ ਇਸ ਤੋਂ ਪਹਿਲਾਂ ਬੋਗਤੁਈ ਪਿੰਡ ਦੀ ਅੱਗ ਵਿੱਚ ਨੌਂ ਲੋਕਾਂ ਦੀ ਮੌਤ ਦੀ ਘਟਨਾ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ।