ਰਿਸ਼ੀਕੇਸ਼ ਵਿਚ ਮੁੰਬਈ ਤੋਂ ਆਈ ਉਡਾਣ ਨਾਲ ਪੰਛੀ ਟਕਰਾਇਆ, ਸਾਰੇ ਯਾਤਰੀ ਸੁਰੱਖਿਅਤ
ਮੁੰਬਈ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੀਗੋ ਦਾ ਜਹਾਜ਼ ਉਤਰਾਖੰਡ ਦੇ ਦੇਹਰਾਦੂਨ ਵਿੱਚ ਰਿਸ਼ੀਕੇਸ਼ ਨੇੜੇ ਜੌਲੀ ਗ੍ਰਾਂਟ ਹਵਾਈ ਅੱਡੇ ਦੇ ਰਨਵੇਅ ’ਤੇ ਇੱਕ ਪੰਛੀ ਨਾਲ ਟਕਰਾਉਣ ਤੋਂ ਬਾਅਦ ਨੁਕਸਾਨਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਜਹਾਜ਼ ਵਿੱਚ ਸਵਾਰ ਸਾਰੇ...
Advertisement
ਮੁੰਬਈ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੀਗੋ ਦਾ ਜਹਾਜ਼ ਉਤਰਾਖੰਡ ਦੇ ਦੇਹਰਾਦੂਨ ਵਿੱਚ ਰਿਸ਼ੀਕੇਸ਼ ਨੇੜੇ ਜੌਲੀ ਗ੍ਰਾਂਟ ਹਵਾਈ ਅੱਡੇ ਦੇ ਰਨਵੇਅ ’ਤੇ ਇੱਕ ਪੰਛੀ ਨਾਲ ਟਕਰਾਉਣ ਤੋਂ ਬਾਅਦ ਨੁਕਸਾਨਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਜਹਾਜ਼ ਵਿੱਚ ਸਵਾਰ ਸਾਰੇ 186 ਯਾਤਰੀ ਸੁਰੱਖਿਅਤ ਹਨ।
ਉਨ੍ਹਾਂ ਕਿਹਾ ਕਿ ਇਹ ਘਟਨਾ ਸ਼ਾਮ 6:45 ਵਜੇ ਦੇ ਕਰੀਬ ਵਾਪਰੀ ਜਦੋਂ ਇੱਕ ਪੰਛੀ ਇੰਡੀਗੋ ਫਲਾਈਟ IGO 5032 ਦੇ ਮੂਹਰਲੇ ਹਿੱਸੇ ਨਾਲ ਟਕਰਾ ਗਿਆ। ਫਲਾਈਟ ਮੁੰਬਈ ਤੋਂ ਇੱਥੇ ਪਹੁੰਚੀ ਸੀ। ਅਧਿਕਾਰੀਆਂ ਨੇ ਰਨਵੇਅ ਦਾ ਡੂੰਘਾਈ ਨਾਲ ਨਿਰੀਖਣ ਅਤੇ ਸੁਰੱਖਿਆ ਆਡਿਟ ਕੀਤਾ।
Advertisement
Advertisement
