ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਸ਼ਮੀਰ ’ਚ ਹੱਡ ਚੀਰਵੀਂ ਠੰਢ ਜਾਰੀ

ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 7.3 ਡਿਗਰੀ ਸੈਲਸੀਅਸ ਦਰਜ
ਸ੍ਰੀਨਗਰ ’ਚ ਠੰਢ ਕਾਰਨ ਜੰਮੀ ਹੋਈ ਡੱਲ ਝੀਲ ਕਿਨਾਰੇ ਫੋਟੋਆਂ ਖਿੱਚਦੇ ਹੋਏ ਸੈਲਾਨੀ। -ਫੋਟੋ: ਪੀਟੀਆਈ
Advertisement

ਸ੍ਰੀਨਗਰ, 25 ਦਸੰਬਰ

ਕਸ਼ਮੀਰ ਵਾਦੀ ਵਿੱਚ ਹੱਡ ਚੀਰਵੀਂ ਠੰਢ ਜਾਰੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬੀਤੀ ਰਾਤ ਸ੍ਰੀਨਗਰ ’ਚ ਘੱਟੋ-ਘੱਟ ਤਾਪਮਾਨ ਮਨਫ਼ੀ 7.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਕ ਦਿਨ ਪਹਿਲਾਂ ਇਹ ਮਨਫ਼ੀ 6.6 ਡਿਗਰੀ ਸੈਲਸੀਅਸ ਸੀ। ਕਸ਼ਮੀਰ ਵਿੱਚ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਗਿਰਾਵਟ ਆ ਸਕਦੀ ਹੈ। ਗੁਲਮਰਗ ਨੂੰ ਛੱਡ ਕੇ ਕਸ਼ਮੀਰ ਵਾਦੀ ਦੇ ਬਾਕੀ ਸਾਰੇ ਇਲਾਕਿਆਂ ਵਿੱਚ ਰਾਤ ਦੇ ਤਾਪਮਾਨ ’ਚ ਭਾਰੀ ਗਿਰਾਵਟ ਦਰਜ ਕੀਤੀ ਗਈ।

Advertisement

ਮੌਸਮ ਵਿਭਾਗ ਨੇ ਦੱਸਿਆ ਕਿ ਗੁਲਮਰਗ ’ਚ ਤਾਪਮਾਨ ਮਨਫ਼ੀ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬੀਤੀ ਰਾਤ ਇਹ 7.4 ਡਿਗਰੀ ਸੈਲਸੀਅਸ ਸੀ। ਇਸੇ ਤਰ੍ਹਾਂ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 8.4 ਅਤੇ ਕਾਜ਼ੀਗੁੰਡ ਵਿੱਚ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਪੋਰ ਖੇਤਰ ਦਾ ਕੋਨੀਬਲ ਸਭ ਤੋਂ ਠੰਢਾ ਇਲਾਕਾ ਰਿਹਾ, ਇੱਥੇ ਤਾਪਮਾਨ ਮਨਫ਼ੀ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 6.4, ਜਦਕਿ ਦੱਖਣੀ ਕਸ਼ਮੀਰ ਦੇ ਕੋਕਰਨਾਗ ਵਿੱਚ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। -ਪੀਟੀਆਈ

ਹਿਮਾਚਲ ਵਿੱਚ ਬਰਫਬਾਰੀ ਕਾਰਨ ਤਿੰਨ ਕੌਮੀ ਮਾਰਗਾਂ ਸਮੇਤ 226 ਸੜਕਾਂ ਬੰਦ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਕਾਰਨ ਤਿੰਨ ਕੌਮੀ ਮਾਰਗਾਂ ਸਮੇਤ ਕੁੱਲ 226 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਜੋਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 10 ਸੈਂਟੀਮੀਟਰ ਬਰਫਬਾਰੀ ਹੋਈ। ਇਸ ਤੋਂ ਬਾਅਦ ਖਦਰਾਲਾ ਵਿੱਚ 5 ਸੈਂਟੀਮੀਟਰ, ਪੂਹ ’ਚ 2 ਅਤੇ ਸਾਂਗਲਾ ਵਿੱਚ 1.2 ਸੈਂਟੀਮੀਟਰ ਬਰਫ ਪਈ। ਲਾਹੌਲ ਅਤੇ ਸਪਿਤੀ ਜ਼ਿਲ੍ਹੇ ਦਾ ਤਾਬੋ ਹਿਮਾਚਲ ਪ੍ਰਦੇਸ਼ ਦਾ ਸਭ ਤੋਂ ਠੰਡਾ ਇਲਾਕਾ ਰਿਹਾ, ਜਿੱਥੇ ਰਾਤ ਦਾ ਤਾਪਮਾਨ ਮਨਫੀ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਸ਼ਿਮਲਾ ਵਿੱਚ ਸਵੇਰੇ ਧੁੱਪ ਚੜ੍ਹਨ ਕਾਰਨ ਕ੍ਰਿਸਮਸ ਦਾ ਆਨੰਦ ਮਾਣਨ ਲਈ ਪੁੱਜੇ ਲੋਕਾਂ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ। -ਪੀਟੀਆਈ

Advertisement