ਲਖਨਊ: ਬਸਪਾ ਸੁਪਰੀਮੋ ਮਾਇਆਵਤੀ ਨੇ ਵਿਰੋਧੀ ਪਾਰਟੀਆਂ ਕਾਂਗਰਸ, ਸਮਾਜਵਾਦੀ ਪਾਰਟੀ ਅਤੇ ਹੋਰਾਂ ’ਤੇ ਆਗਾਮੀ ਚੋਣਾਂ ਨੂੰ ਫ਼ਿਰਕੂ ਰੰਗਤ ਦੇਣ ਦਾ ਦੋਸ਼ ਲਾਉਂਦਿਆਂ ਲੋਕਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਲਈ ਆਖਿਆ ਹੈ। ਉਨ੍ਹਾਂ ਸੁਪਰੀਮ ਕੋਰਟ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਨੇੜੇ ਗੈਰ-ਕਾਨੂੰਨੀ ਜ਼ਮੀਨੀ ਖ਼ਰੀਦ ਮਾਮਲੇ ਦਾ ਨੋਟਿਸ ਲੈਣ ਲਈ ਆਖਿਆ। ਉਹ ਇੱਥੇ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ 18 ਡਿਵੀਜ਼ਨਾਂ ਦੇ ਇੰਚਾਰਜਾਂ ਅਤੇ 75 ਜ਼ਿਲ੍ਹਿਆਂ ਦੇ ਮੁਖੀਆਂ ਨਾਲ ਮੀਟਿੰਗ ਕਰ ਰਹੇ ਸਨ। -ਪੀਟੀਆਈ