ਨਵੀਂ ਦਿੱਲੀ, 2 ਮਈ
ਭਾਜਪਾ ਨੇ ਛੇ ਵਾਰ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਥਾਂ ਕੈਸਰਗੰਜ ਤੋਂ ਉਸ ਦੇ ਪੁੱਤਰ ਕਰਨ ਭੂਸ਼ਨ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਵਰਨਣਯੋਗ ਹੈ ਕਿ ਬ੍ਰਿਜ ਭੂਸ਼ਨ ਮਹਿਲਾ ਭਲਵਾਨ ਜਿਨਸੀ ਸੋਸ਼ਣ ਮਾਮਲੇ ’ਚ ਫਸਿਆ ਹੋਇਆ ਹੈ। ਇਸ ਦੇ ਨਾਲ ਪਾਰਟੀ ਨੇ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਸੀਟ ਤੋਂ ਉਮੀਦਵਾਰ ਬਣਾਇਆ। ਕਾਂਗਰਸ ਨੇਤਾ ਸੋਨੀਆ ਗਾਂਧੀ ਨੇ 2019 ‘ਚ ਇਹ ਸੀਟ ਜਿੱਤੀ ਸੀ।