ਸ਼ਾਹਜਹਾਂਪੁਰ (ਯੂਪੀ): ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਕਥਿਤ ਅੰਗਰੇਜ਼ਾਂ ਨਾਲੋਂ ਵੱਧ ਜ਼ੁਲਮ ਕੀਤੇ ਜਾ ਰਹੇ ਹਨ ਤੇ ਸਰਕਾਰ ਦੇ ਮੰਤਰੀ ਕਿਸਾਨਾਂ ਦੀ ਆਵਾਜ਼ ਦਬਾਉਣ ਦੀਆਂ ਧਮਕੀਆਂ ਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਇਥੇ ਸੁਨਾਸੀਰ ਨਾਥ ਗੁਰਦੁਆਰੇ ਵਿੱਚ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਯਾਦਵ ਨੇ ਕਿਹਾ, ‘‘ਭਾਜਪਾ ਸਰਕਾਰ ਨੇ ਅੰਗਰੇਜ਼ਾਂ ਵੱਲੋਂ ਕੀਤੇ ਜ਼ੁਲਮਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਸਰਕਾਰ ਦੇ ਗ੍ਰਹਿ ਰਾਜ ਮੰਤਰੀ ਵੱਲੋਂ ਕਿਸਾਨਾਂ ਨੂੰ ਆਪਣੀ ਆਵਾਜ਼ ਦਬਾਉਣ ਲਈ ਧਮਕਾਇਆ ਜਾ ਰਿਹਾ ਹੈ। -ਪੀਟੀਆਈ