DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BJP ਨੇ ਸਾਡੀਆਂ ਸੌ ਤੋਂ ਵੱਧ ਸੀਟਾਂ ਲੁੱਟੀਆਂ: ਮਮਤਾ

ਚੋਣ ਕਮਿਸ਼ਨ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ; ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੀ ਭੂਮਿਕਾ ਨੂੰ ਗ਼ੈਰ-ਕਾਨੂੰਨੀ ਦੱਸਿਆ

  • fb
  • twitter
  • whatsapp
  • whatsapp
featured-img featured-img
West Bengal Chief Minister Mamata Banerjee interacts with the media in New Delhi. PTI file
Advertisement

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ ਐੱਮ ਸੀ ਦੀ ਚੇਅਰਪਰਸਨ ਮਮਤਾ ਬੈਨਰਜੀ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਨੇ ਉਨ੍ਹਾਂ ਦੀਆਂ 100 ਤੋਂ ਵੱਧ ਸੀਟਾਂ ‘ਲੁੱਟੀਆਂ’ ਹਨ ਅਤੇ ਚੋਣ ਕਮਿਸ਼ਨ ਨੂੰ ‘ਭਾਜਪਾ ਦਾ ਕਮਿਸ਼ਨ’ ਕਰਾਰ ਦਿੰਦਿਆਂ ਇਸ ਜਿੱਤ ਨੂੰ ‘ਅਨੈਤਿਕ’ ਅਤੇ ‘ਗੈਰ-ਕਾਨੂੰਨੀ’ ਦੱਸਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਮੁੱਖ ਅਧਿਕਾਰੀ ਅਤੇ ਮਨੋਜ ਅਗਰਵਾਲ ਕੋਲ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਚੋਣ ਕਮਿਸ਼ਨ ਦੇ ਵਿਹਾਰ ਦੇ ਨਾਲ-ਨਾਲ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੀ ਭੂਮਿਕਾ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਭਾਜਪਾ ਨੇ 100 ਤੋਂ ਵੱਧ ਸੀਟਾਂ ਲੁੱਟੀਆਂ ਹਨ। ਚੋਣ ਕਮਿਸ਼ਨ ਭਾਜਪਾ ਦਾ ਕਮਿਸ਼ਨ ਹੈ। ਮੈਂ ਮੁੱਖ ਅਫਸਰ ਅਤੇ ਮਨੋਜ ਅਗਰਵਾਲ ਨੂੰ ਵੀ ਸ਼ਿਕਾਇਤ ਕੀਤੀ ਸੀ, ਪਰ ਉਹ ਕੁਝ ਨਹੀਂ ਕਰ ਰਹੇ। ਕੀ ਤੁਹਾਨੂੰ ਲੱਗਦਾ ਹੈ ਕਿ ਇਹ ਜਿੱਤ ਹੈ? ਇਹ ਅਨੈਤਿਕ ਜਿੱਤ ਹੈ, ਨੈਤਿਕ ਜਿੱਤ ਨਹੀਂ। ਚੋਣ ਕਮਿਸ਼ਨ ਨੇ ਕੇਂਦਰੀ ਬਲਾਂ ਅਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਨਾਲ ਮਿਲ ਕੇ ਜੋ ਵੀ ਕੀਤਾ ਹੈ, ਉਹ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਹੈ। ਇਹ ਸਿਰਫ ਲੁੱਟ, ਲੁੱਟ ਅਤੇ ਲੁੱਟ ਹੈ। ਅਸੀਂ ਵਾਪਸੀ ਕਰਾਂਗੇ।’’ ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਗਿਣਤੀ ਕੇਂਦਰਾਂ ’ਤੇ ਬੇਨਿਯਮੀਆਂ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੁਪਹਿਰ 3 ਵਜੇ ਤੋਂ ਬਾਅਦ ਹਿੰਸਾ ਸ਼ੁਰੂ ਹੋ ਗਈ ਸੀ ਅਤੇ ਉਨ੍ਹਾਂ ’ਤੇ ਸਰੀਰਕ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸੀ ਸੀ ਟੀ ਵੀ ਕੈਮਰੇ ਬੰਦ ਕਰ ਦਿੱਤੇ ਗਏ ਸਨ ਅਤੇ ਜ਼ਿਲ੍ਹਾ ਅਧਿਕਾਰੀ ਦੇ ਭਰੋਸੇ ਦੇ ਬਾਵਜੂਦ ਪਾਰਟੀ ਏਜੰਟਾਂ ਨੂੰ ਕੇਂਦਰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸੇ ਦੌਰਾਨ ਮੁੱਖ ਮੰਤਰੀ ਨੇ ਕੋਲਕਾਤਾ ਦੇ ਸਖਾਵਤ ਮੈਮੋਰੀਅਲ ਗਿਣਤੀ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਚੋਣ ਕਮਿਸ਼ਨ ਅਤੇ ਕੇਂਦਰੀ ਬਲਾਂ ’ਤੇ ਪੱਖਪਾਤੀ ਹੋਣ ਦਾ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਕਈ ਥਾਵਾਂ ’ਤੇ ਜਾਣ-ਬੁੱਝ ਕੇ ਗਿਣਤੀ ਰੋਕੀ ਗਈ ਹੈ।

Advertisement

ਦੂਜੇ ਪਾਸੇ, ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਪੱਛਮੀ ਬੰਗਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਤ੍ਰਿਣਮੂਲ ਕਾਂਗਰਸ ਦੇ ਦਫ਼ਤਰਾਂ ’ਤੇ ਹਮਲੇ ਅਤੇ ਭੰਨਤੋੜ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅਧਿਕਾਰੀਆਂ ਅਨੁਸਾਰ ਸੂਬੇ ਭਰ ਵਿੱਚ ਟੀ ਐੱਮ ਸੀ ਦੇ ਫਲੈਕਸ ਬੋਰਡ, ਬੈਨਰ ਅਤੇ ਝੰਡੇ ਪਾੜ ਦਿੱਤੇ ਗਏ ਜਾਂ ਖਰਾਬ ਕੀਤੇ ਗਏ ਹਨ ਹਾਲਾਂਕਿ ਭਾਜਪਾ ਨੇ ਇਨ੍ਹਾਂ ਘਟਨਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। -ਏਐੱਨਆਈ/ਪੀਟੀਆਈ

Advertisement

Advertisement
×