ਹਿਮਾਚਲ ਪ੍ਰਦੇਸ਼: ਵਿਧਾਨ ਸਭਾ ’ਚ ਰਾਜਪਾਲ ਦੀ ਖਿੱਚਧੂਹ, ਕਾਂਗਰਸ ਦੇ ਪੰਜ ਵਿਧਾਇਕ ਸਸਪੈਂਡ : The Tribune India

ਹਿਮਾਚਲ ਪ੍ਰਦੇਸ਼: ਵਿਧਾਨ ਸਭਾ ’ਚ ਰਾਜਪਾਲ ਦੀ ਖਿੱਚਧੂਹ, ਕਾਂਗਰਸ ਦੇ ਪੰਜ ਵਿਧਾਇਕ ਸਸਪੈਂਡ

ਗਿਆਨ ਠਾਕੁਰ

ਸ਼ਿਮਲਾ, 26 ਫਰਵਰੀ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਨੇ ਸ਼ੁੱਕਰਵਾਰ ਨੂੰ ਖਾਸੀ ਨਾਰਾਜ਼ਗੀ ਪ੍ਰਗਟਾਈ। ਵਿਰੋਧੀ ਧਿਰ ਨੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਘੇਰ ਲਿਆ ਤੇ ਉਨ੍ਹਾਂ ਨਾਲ ਕਾਂਗਰਸੀ ਵਿਧਾਇਕਾਂ ਨੇ ਉਦੋਂ ਖਿੱਚਧੂਹ ਕੀਤੀ ਜਦੋਂ ਉਹ ਵਿਧਾਨ ਸਭਾ ਵਿਚੋਂ ਪਰਤ ਰਹੇ ਸਨ। ਵਿਰੋਧੀ ਧਿਰ ਨੇ ਰਾਜਪਾਲ ਦੀ ਗੱਡੀ ਅੱਗੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਹਿੰਗਾਈ ਖਾਸ ਤੌਰ ’ਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀਆਂ ਨੇ ਨਾਅਰੇ ਮਾਰੇ‘ ਭਾਜਪਾ ਤੇਰੇ ਸਾਸ਼ਨ ਮੇਂ ਆਗ ਲਗੀ ਰਾਸ਼ਨ ਮੇਂ’।’ ਰਾਜਪਾਲ ਦਾ ਰਸਤਾ ਰੋਕਣ 'ਤੇ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਕਾਂਗਰਸੀ ਵਿਧਾਇਕਾਂ ਦਰਮਿਆਨ ਝੜਪ ਹੋ ਗਈ। ਅਜਿਹੀ ਘਟਨਾ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਈ। ਇਸ ਵਿਰੋਧੀ ਧਿਰ ਦੇ ਨੇਤਾ ਸਣੇ ਪੰਜ ਵਿਧਾਇਕਾਂ ਨੂੰ ਬਜਟ ਸੈਸ਼ਨ ਲਈ ਮੁਅਤੱਲ ਕਰ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All