DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਹਿਰਾਈਚ ਹਿੰਸਾ ’ਚ ਭਾਜਪਾਈ ਸ਼ਾਮਲ: ਅਖਿਲੇਸ਼

ਲਖਨਊ: ਮਹਿਰਾਜਗੰਜ ਹਿੰਸਾ ਮਾਮਲੇ ’ਚ ਇੱਕ ਭਾਜਪਾ ਵਿਧਾਇਕ ਵੱਲੋਂ ਆਪਣੀ ਹੀ ਪਾਰਟੀ ਦੇ ਸਹਿਯੋਗੀ ਖ਼ਿਲਾਫ਼ ਐੱਫਆਈਆਰ ਦਰਜ ਕਰਾਉਣ ਤੋਂ ਕੁਝ ਦਿਨਾਂ ਬਾਅਦ ਅੱਜ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਇਹ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ ਕਿ...

  • fb
  • twitter
  • whatsapp
  • whatsapp
Advertisement

ਲਖਨਊ:

ਮਹਿਰਾਜਗੰਜ ਹਿੰਸਾ ਮਾਮਲੇ ’ਚ ਇੱਕ ਭਾਜਪਾ ਵਿਧਾਇਕ ਵੱਲੋਂ ਆਪਣੀ ਹੀ ਪਾਰਟੀ ਦੇ ਸਹਿਯੋਗੀ ਖ਼ਿਲਾਫ਼ ਐੱਫਆਈਆਰ ਦਰਜ ਕਰਾਉਣ ਤੋਂ ਕੁਝ ਦਿਨਾਂ ਬਾਅਦ ਅੱਜ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਇਹ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ ਕਿ ਭਾਜਪਾ ਨੇ ਆਪਣੇ ਹੀ ਲੋਕਾਂ ਖ਼ਿਲਾਫ਼ ਸਾਜ਼ਿਸ਼ ਰਚੀ ਹੈ। ਅਖਿਲੇਸ਼ ਨੇ ਬਹਿਰਾਈਚ ਦੀ ਮਹਿਸੀ ਸੀਟ ਤੋਂ ਭਾਜਪਾ ਵਿਧਾਇਕ ਸੁਰੇਸ਼ਵਰ ਸਿੰਘ ਵੱਲੋਂ ਦਰਜ ਕਰਵਾਏ ਕੇਸ ਬਾਰੇ ਮੀਡੀਆ ਰਿਪੋਰਟ ਵੀ ਐਕਸ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਇਹ ਕੇਸ ਭਾਰਤੀ ਜਨਤਾ ਯੁਵਾ ਮੋਰਚਾ ਦੇ ਸ਼ਹਿਰੀ ਪ੍ਰਧਾਨ ਅਰਪਿਤ ਸ੍ਰੀਵਾਸਤਵ ਸਮੇਤ ਕਈ ਅਣਪਛਾਤਿਆਂ ਖ਼ਿਲਾਫ਼ ਦਰਜ ਕਰਵਾਇਆ ਹੈ। ਸਪਾ ਮੁਖੀ ਨੇ ਦੋਸ਼ ਲਾਇਆ ਭਾਜਪਾ ਸੱਤਾ ਲਈ ਦੰਗੇ ਭੜਕਾਉਣ ਦੀ ਸਾਜ਼ਿਸ਼ ਰਚਦੀ ਹੈ ਤੇ ਦੰਗਈ ਖੁਦ ਲੁਕੇ ਹੋਏ ਕੈਮਰੇ ਦੇ ਸਾਹਮਣੇ ਸੱਚਾਈ ਸਾਹਮਣੇ ਲਿਆ ਰਹੇ ਹਨ। ਭਾਜਪਾ ਨੇ ਅਜੇ ਅਖਿਲੇਸ਼ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਨਹੀਂ ਦਿੱਤਾ ਹੈ। -ਪੀਟੀਆਈ

Advertisement

Advertisement
Advertisement
×