ਨਵੀਂ ਦਿੱਲੀ: ਕੌਮੀ ਰਾਜਧਾਨੀ ਦੀਆਂ ਹੱਦਾਂ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਹਰਿਆਣਾ ਦੀ ਗੱਠਜੋੜ ਸਰਕਾਰ ’ਚ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਬਾਰੇ ਮਿਲ ਰਹੀਆਂ ਨਸੀਹਤਾਂ ਤੇ ਆਜ਼ਾਦ ਵਿਧਾਇਕ ਸੋਮਬੀਰ ਸਾਂਗਵਾਨ ਵੱਲੋਂ ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਮਗਰੋਂ ਹਰਿਆਣਾ ਵਿੱਚ ਭਾਜਪਾ ਇਕੱਲੀ ਕਾਰੀ ਪੈਣ ਲੱਗੀ ਹੈ। ਹਾਲਾਂਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਸਰਕਾਰ ਨੂੰ ਹਾਲ ਦੀ ਘੜੀ ਕੋਈ ਖ਼ਤਰਾ ਨਹੀਂ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕਿਸਾਨਾਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਹੁੱਡਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਕੇਸ ਰੱਦ ਕੀਤੇ ਜਾਣਗੇ। -ਆਈਏਐੱਨਐੱਸ