ਭਾਜਪਾ ਝੂਠ ਬੋਲ ਕੇ ਦੇਸ਼ਵਾਸੀਆਂ ਨੂੰ ਗੁੰਮਰਾਹ ਕਰ ਰਹੀ ਹੈ: ਰਾਜੇਵਾਲ

ਭਾਜਪਾ ਝੂਠ ਬੋਲ ਕੇ ਦੇਸ਼ਵਾਸੀਆਂ ਨੂੰ ਗੁੰਮਰਾਹ ਕਰ ਰਹੀ ਹੈ: ਰਾਜੇਵਾਲ

ਦਵਿੰਦਰ ਪਾਲ/ਮਨਧੀਰ ਸਿੰਘ ਦਿਓਲ

ਚੰਡੀਗੜ੍ਹ/ਨਵੀਂ ਦਿੱਲੀ, 10 ਜੂਨ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਭਾਅ ’ਚ ਕੀਤੇ ਗਏ ਵਾਧੇ ਨੂੰ ਰੱਦ ਕਰਦਿਆਂ ਕਿਹਾ ਕਿ ਹੁਕਮਰਾਨ ਭਾਜਪਾ ਵਿੱਚ ਪ੍ਰਧਾਨ ਮੰਤਰੀ ਤੋਂ ਲੈ ਕੇ ਧੁਰ ਹੇਠਾਂ ਤੱਕ ਸਾਰੇ ਆਗੂ ਅਤੇ ਵਰਕਰ ਸਾਰਾ ਦਿਨ ਦੇਸ਼ ਵਾਸੀਆਂ ਨੂੰ ਝੂਠ ਬੋਲ-ਬੋਲ ਕੇ ਗੁੰਮਰਾਹ ਕਰਨ ’ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਖੇਤੀ ਮੰਤਰੀ ਬਹੁਤ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਸਾਨ ਜਥੇਬੰਦੀਆਂ ਨੇ ਸਰਕਾਰ ਨਾਲ ਹੋਈਆਂ 11 ਮੀਟਿੰਗਾਂ ਵਿੱਚ ਤਿੰਨੋਂ ਕਾਲੇ ਕਾਨੂੰਨਾਂ ਵਿੱਚ ਅਣਗਿਣਤ ਮੱਦਾਂ ਨੂੰ ਕਿਸਾਨ ਅਤੇ ਦੇਸ਼ ਵਿਰੋਧੀ ਅਤੇ ਕਾਰਪੋਰੇਟ ਪੱਖੀ ਸਾਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਹੋਣ ਨਾਲ ਖੇਤੀ ਦੇ ਬਰਬਾਦ ਹੋਣ, ਬੇਰੁਜ਼ਗਾਰੀ ਬੇਤਹਾਸ਼ਾ ਵਧਣ ਅਤੇ ਮਹਿੰਗਾਈ ਬੇਲਗਾਮ ਹੋਣ ਦੇ ਖ਼ਦਸ਼ਿਆਂ ਨੂੰ ਸਹੀ ਸਾਬਤ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਹੋਈਆਂ 11 ਮੀਟਿੰਗਾਂ ਦੀ ਵੀਡੀਓ ਰਿਕਾਰਡਿੰਗ ਜਾਰੀ ਕਰੇ ਤਾਂ ਜੋ ਦੇਸ਼ ਨੂੰ ਪਤਾ ਲੱਗ ਸਕੇ ਕਿ ਕੌਣ ਝੂਠ ਅਤੇ ਕੌਣ ਸੱਚ ਬੋਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਸਰਕਾਰ ਰਾਜ ਹੱਠ ਤੋਂ ਬਾਹਰ ਆ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ ਕਰੇ ਤਾਂ ਹੀ ਉਹ ਗੱਲਬਾਤ ਲਈ ਤਿਆਰ ਹੋਣਗੇ।

 

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All