ਭਾਜਪਾ ਕਈ ਦਹਾਕਿਆਂ ਤੱਕ ਕਿਤੇ ਜਾਣ ਵਾਲੀ ਨਹੀਂ: ਪ੍ਰਸ਼ਾਂਤ ਕਿਸ਼ੋਰ

ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨ ’ਤੇ ਤਨਜ਼ ਕੱਸਿਆ

ਭਾਜਪਾ ਕਈ ਦਹਾਕਿਆਂ ਤੱਕ ਕਿਤੇ ਜਾਣ ਵਾਲੀ ਨਹੀਂ: ਪ੍ਰਸ਼ਾਂਤ ਕਿਸ਼ੋਰ

ਪਣਜੀ, 28 ਅਕਤੂਬਰ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਭਾਰਤ ਦੀ ਰਾਜਨੀਤੀ ਦੇ ਕੇਂਦਰ ਵਿੱਚ ਰਹੇਗੀ ਤੇ ਆਉਣ ਵਾਲੇ ਕਈ ਦਹਾਕਿਆਂ ਤੱਕ ਇਹ ਪਾਰਟੀ ਕਿਤੇ ਜਾਣ ਵਾਲੀ ਨਹੀਂ ਹੈ। ਗੋਆ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਲਈ ਰਣਨੀਤੀ ਬਣਾ ਰਹੇ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਉਸ ਬਿਆਨ ’ਤੇ ਤਨਜ਼ ਕੱਸਿਆ ਕਿ ਛੇਤੀ ਹੀ ਲੋਕ ਕਾਂਗਰਸ ਨੂੰ ਉਖਾੜ ਸੁੱਟਣਗੇ। ਜ਼ਿਕਰਯੋਗ ਹੈ ਕਿ ਇਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਪ੍ਰਸ਼ਾਂਤ ਕਿਸ਼ੋਰ ਇਕ ਪ੍ਰਾਈਵੇਟ ਮੀਟਿੰਗ ਨੂੰ ਸੰਬੋਧਨ ਕਰਦੇ ਨਜ਼ਰ ਆ ਰਹੇ ਹਨ। ਇੰਡੀਅਨ ਪੋਲੀਟੀਕਲ ਐਕਸ਼ਨ ਕਮੇਟੀ ਦੇ ਇਕ ਸੀਨੀਅਰ ਆਗੂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਇਹ ਵੀਡੀਓ ਬੁੱਧਵਾਰ ਨੂੰ ਹੋਈ ਨਿੱਜੀ ਮੀਟਿੰਗ ਦੀ ਹੈ। ਇਸ ਵੀਡੀਓ ਵਿੱਚ ਪ੍ਰਸ਼ਤ ਕਿਸ਼ੋਰ ਕਹਿੰਦੇ ਨਜ਼ਰ ਆ ਰਹੇ ਹਨ ਕਿ ਭਾਰਤੀ ਜਨਤਾ ਪਾਰਟੀ ਭਾਵੇਂ ਜਿੱਤੇ ਜਾਂ ਹਾਰੇ, ਉਹ ਰਾਜਨੀਤੀ ਦੇ ਕੇਂਦਰ ਵਿੱਚ ਹੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕ ਭਾਵੇਂ ਪ੍ਰਧਾਨ ਮੰਤਰੀ ਮੋਦੀ ਤੋਂ ਨਾਰਾਜ਼ ਹਨ ਤੇ ਉਨ੍ਹਾਂ ਨੂੰ ਸੱਤਾ ਤੋਂ ਲਾਭੇਂ ਵੀ ਕਰ ਦੇਣਗੇ ਪਰ ਭਾਜਪਾ ਕਿਤੇ ਨਹੀਂ ਜਾਏਗੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All