ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ: ਨੱਢਾ

ਭਾਜਪਾ ਪ੍ਰਧਾਨ ਵੱਲੋਂ ਐੱਨਡੀਏ ਹਕੂਮਤ ਜ਼ਿੰਮੇਵਾਰ ਅਤੇ ਜਵਾਬਦੇਹ ਸਰਕਾਰ ਕਰਾਰ
Advertisement

ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਕਿਹਾ ਹੈ ਕਿ 14 ਕਰੋੜ ਮੈਂਬਰਾਂ ਦੇ ਨਾਲ ਭਾਜਪਾ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇਸ ’ਚੋਂ ਦੋ ਕਰੋੜ ਸਰਗਰਮ ਮੈਂਬਰ ਹਨ। ਨੱਢਾ ਨੇ ਕਿਹਾ ਕਿ ਦੇਸ਼ ’ਚ ਪਾਰਟੀ ਦੇ ਲੋਕ ਸਭਾ ’ਚ 240 ਮੈਂਬਰ, ਕਰੀਬ 1,500 ਵਿਧਾਇਕ ਅਤੇ 170 ਤੋਂ ਜ਼ਿਆਦਾ ਵਿਧਾਨ ਪ੍ਰੀਸ਼ਦ ਮੈਂਬਰ ਹਨ। ਇਥੇ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਨੂੰ ਜ਼ਿੰਮੇਵਾਰ ਅਤੇ ਜਵਾਬਦੇਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 20 ਸੂਬਿਆਂ ’ਚ ਐੱਨਡੀਏ ਅਤੇ 13 ਸੂਬਿਆਂ ’ਚ ਭਾਜਪਾ ਦੀਆਂ ਸਰਕਾਰਾਂ ਹਨ। ਨੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਕਾਸ ਦੇ ਕੋਈ ਕੰਮ ਨਹੀਂ ਕੀਤੇ ਅਤੇ ਚੋਣ ਮਨੋਰਥ ਪੱਤਰਾਂ ’ਚ ਕੀਤੇ ਗਏ ਵਾਅਦਿਆਂ ਨੂੰ ਵੀ ਭੁਲਾ ਦਿੱਤਾ ਗਿਆ ਸੀ ਪਰ ਹੁਣ ਬੀਤੇ 11 ਸਾਲਾਂ ਤੋਂ ਮੋਦੀ ਦੀ ਅਗਵਾਈ ਹੇਠ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪਰਿਵਾਰ ਅਧਾਰਿਤ ਸਿਆਸਤ, ਭ੍ਰਿਸ਼ਟਾਚਾਰ ਅਤੇ ਤੁਸ਼ਟੀਕਰਨ ਦਾ ਬੋਲਬਾਲਾ ਸੀ ਪਰ ਭਾਜਪਾ ਦਾ ਵਿਚਾਰਧਾਰਕ ਆਧਾਰ ਹੈ। ਉਨ੍ਹਾਂ ਕਿਹਾ ਕਿ ਭਾਰਤ ਛੇਤੀ ਹੀ ਤੀਜਾ ਸਭ ਤੋਂ ਵੱਡਾ ਅਰਥਚਾਰਾ ਬਣ ਜਾਵੇਗਾ। ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਜੀ ਐੱਸ ਟੀ ਦਰਾਂ ਦਾ ਪੁਨਰਗਠਨ ਕਰਕੇ ਦੇਸ਼ ਦੇ ਲੋਕਾਂ ਨੂੰ ਤੋਹਫ਼ਾ ਦਿੱਤਾ ਹੈ। ਪਿਛਲੀ ਵਾਈ ਐੱਸ ਆਰ ਸੀ ਪੀ ਸਰਕਾਰ ’ਤੇ ਵਰ੍ਹਦਿਆਂ ਭਾਜਪਾ ਆਗੂ ਨੇ ਕਿਹਾ ਕਿ ਉਸ ਨੇ ਕੋਈ ਕੰਮ ਨਹੀਂ ਕੀਤਾ ਸੀ ਅਤੇ ਭ੍ਰਿਸ਼ਟਾਚਾਰ ਸਿਖਰਾਂ ’ਤੇ ਸੀ ਪਰ ਹੁਣ ਐੱਨਡੀਏ ਸਰਕਾਰ ਵਿਕਾਸ ਵੱਲ ਵਧ ਰਹੀ ਹੈ। -ਪੀਟੀਆਈ

Advertisement
Advertisement
Show comments