ਸ੍ਰੀਨਗਰ: ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀਡੀਪੀ) ਮੁਖੀ ਮਹਬਿੂਬਾ ਮੁਫ਼ਤੀ ਨੇ ਦੋਸ਼ ਲਾਇਆ ਕਿ ਦੇਸ਼ ਦੀ ਬੁਨਿਆਦ ਨੂੰ ਹਿਲਾਇਆ ਜਾ ਰਿਹਾ ਹੈ, ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਅਤੇ ਭਾਜਪਾ ਮੰਤਰੀ ਮੁਸਲਮਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਆਪਸ ਵਿੱਚ ਮੁਕਾਬਲਾ ਕਰ ਰਹੇ ਹਨ। ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਦੋਸ਼ ਲਾਇਆ ਭਾਜਪਾ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਕਿ ਉਨ੍ਹਾਂ ਦੀ ਨਸਲਕੁਸ਼ੀ ਦਾ ਬਹਾਨਾ ਮਿਲ ਸਕੇ। ਮਹਬਿੂਬਾ ਦਾ ਇਹ ਬਿਆਨ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਦੇ ਉਸ ਬਿਆਨ ਤੋਂ ਬਾਅਦ ਆਇਆ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸੀ ਕਿ ਮਦਰੱਸਿਆ ਦੀ ਹੋਂਦ ਖਤਮ ਹੋਣੀ ਚਾਹੀਦੀ ਹੈ। ਪੀਡੀਪੀ ਦੇ ਮੁੱਖ ਦਫ਼ਤਰ ਵਿੱਚ ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਕਿਹਾ, ‘‘ਇਹ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਦੀਆਂ ਸ਼ਾਖਾਵਾਂ ਚੱਲ ਰਹੀਆਂ ਹਨ, ਜਿੱਥੇ ਤਲਵਾਰਾਂ ਤੇ ਤੀਰ ਕਮਾਨਾਂ ਨਾਲ ਲੜਾਈ ਦੀ ਟਰੇਨਿੰਗ ਦਿੱਤੀ ਜਾਂਦੀ ਹੈ।’’ -ਪੀਟੀਆਈ