ਚੰਡੀਗੜ੍ਹ: ਰੋਹਤਕ ਵਿੱਚ ਪਾਰਟੀ ਆਗੂਆਂ ਨੂੰ ਬੰਦੀ ਬਣਾਉਣ ਦੇ ਮਾਮਲੇ ’ਤੇ ਕਾਂਗਰਸ ਉੱਤੇ ਵਰ੍ਹਦਿਆਂ ਭਾਜਪਾ ਦੇ ਸੰਸਦ ਮੈਂਬਰ ਅਰਵਿੰਦ ਸ਼ਰਮਾ ਨੇ ਸ਼ਨਿੱਚਰਵਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕਿਸੇ ਨੇ ਹਰਿਆਣਾ ਦੇ ਸਾਬਕਾ ਮੰਤਰੀ ਮਨੀਸ਼ ਗਰੋਵਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀਆਂ ਅੱਖਾਂ ਕੱਢ ਦਿੱਤੀਆਂ ਜਾਣਗੀਆਂ ਅਤੇ ਹੱਥ ਵੱਢ ਦਿੱਤਾ ਜਾਵੇਗਾ। ਰੋਹਤਕ ਦੇ ਕਿਲੋਈ ਵਿੱਚ ਲੰਘੇ ਕੱਲ੍ਹ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਮੰਦਰ ਕੰਪਲੈਕਸ ਵਿੱਚ ਭਾਜਪਾ ਆਗੂਆਂ ਨੂੰ ਬੰਦੀ ਬਣਾਏ ਜਾਣ ਮਗਰੋਂ ਸ਼ਰਮਾ ਦੀ ਇਹ ਟਿੱਪਣੀ ਕੀਤੀ। ਭਾਜਪਾ ਨੇ ਸ਼ੁੱਕਰਵਾਰ ਨੂੰ ਵਾਪਰੀ ਘਟਨਾ ਖ਼ਿਲਾਫ਼ ਰੋਹਤਕ ਵਿੱਚ ਅੱਜ ਕਾਂਗਰਸ ਖ਼ਿਲਾਫ਼ ਰੋਸ ਵਿਖਾਵਾ ਕੀਤਾ। -ਪੀਟੀਆਈ