DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BJP ਨੇ ਗਿਣਤੀ ’ਚ ਹੇਰਾਫੇਰੀ ਕੀਤੀ: Mamata Banerjee

ਟੀ ਐੱਮ ਸੀ ਵਰਕਰਾਂ ’ਤੇ ਹਮਲਿਆਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕੀਤਾ; ਧਰਨੇ ਲਈ ਜਗ੍ਹਾ ਨਾ ਦੇਣ ਅਤੇ ਮਾਈਕ ਨਾ ਵਰਤਣ ਦੇਣ ’ਤੇ ਇਤਰਾਜ਼

  • fb
  • twitter
  • whatsapp
  • whatsapp
featured-img featured-img
ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਕੋਲਕਾਤਾ ਵਿੱਚ ਪਾਰਟੀ ਦੇ ਆਗੂਆਂ ’ਤੇ ਖਿਲਾਫ਼ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ। -ਫੋਟੋ:ਪੀਟੀਆਈ
Advertisement
ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਇੱਥੇ ਭਾਜਪਾ ’ਤੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 177 ਸੀਟਾਂ ’ਤੇ ਗਿਣਤੀ ਵਿੱਚ ਹੇਰਾਫੇਰੀ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਕੋਲਕਾਤਾ ਵਿੱਚ ਪਾਰਟੀ ਵਰਕਰਾਂ ’ਤੇ ਹੋ ਰਹੇ ਹਮਲਿਆਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਆਪਣੇ ਵਰਕਰਾਂ ਨੂੰ ਇਕੱਲੇ ਨਹੀਂ ਛੱਡਣਗੇ।

ਮਮਤਾ ਨੇ ਦੱਸਿਆ ਕਿ ਜਲਦੀ ਹੀ ਦਿੱਲੀ ਵਿੱਚ ਭਾਜਪਾ ਵਿਰੋਧੀ ਧੜਿਆਂ (ਇੰਡੀਆ ਗੱਠਜੋੜ) ਦੀ ਅਹਿਮ ਮੀਟਿੰਗ ਹੋਵੇਗੀ, ਜਿਸ ਵਿੱਚ ਭਾਜਪਾ ਖ਼ਿਲਾਫ਼ ਦੇਸ਼ ਵਿਆਪੀ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਕੋਲਕਾਤਾ ਪੁਲੀਸ ਵੱਲੋਂ ਧਰਨੇ ਲਈ ਸਟੇਜ ਲਾਉਣ ਅਤੇ ਮਾਈਕ ਦੀ ਵਰਤੋਂ ਕਰਨ ਦੀ ਇਜਾਜ਼ਤ ਨਾ ਦਿੱਤੇ ਜਾਣ ’ਤੇ ਉਨ੍ਹਾਂ ਤਿੱਖਾ ਇਤਰਾਜ਼ ਜਤਾਇਆ। ਉਨ੍ਹਾਂ ਹੈਂਡ-ਮਾਈਕ ਰਾਹੀਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲੀਸ ਨੂੰ ਭਾਜਪਾ ਦੇ ਇਸ਼ਾਰੇ ’ਤੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਸਿਆਸੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ। ਜੇ ਦੂਜੀਆਂ ਪਾਰਟੀਆਂ ਨੂੰ ਇੱਥੇ ਮਾਈਕ ਵਰਤਣ ਦੀ ਇਜਾਜ਼ਤ ਮਿਲੀ ਤਾਂ ਉਹ ਅਦਾਲਤ ਦਾ ਰੁਖ਼ ਕਰਨਗੇ।

Advertisement

ਧਰਨੇ ਦੌਰਾਨ ਮੁੜ ਵਸੇਬੇ ਤੋਂ ਬਿਨਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਉਜਾੜਨ ਅਤੇ ਨੀਟ ਪ੍ਰੀਖਿਆ ਵਿੱਚ ਹੋਈਆਂ ਗੜਬੜੀਆਂ ਖ਼ਿਲਾਫ਼ ਵੀ ਆਵਾਜ਼ ਚੁੱਕੀ ਗਈ। ਉਨ੍ਹਾਂ ਆਪਣੇ ਭਤੀਜੇ ਅਤੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ’ਤੇ ਹੋਏ ਹਮਲੇ ਨੂੰ ਸੋਚੀ-ਸਮਝੀ ਸਾਜ਼ਿਸ਼ ਦੱਸਿਆ ਅਤੇ ਦੋਸ਼ ਲਾਇਆ ਕਿ ਹਸਪਤਾਲਾਂ ’ਤੇ ਉਨ੍ਹਾਂ ਨੂੰ ਦਾਖਲ ਨਾ ਕਰਨ ਲਈ ਦਬਾਅ ਪਾਇਆ ਗਿਆ ਸੀ। ਪ੍ਰਦਰਸ਼ਨ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਫਿਰਹਾਦ ਹਾਕਿਮ, ਮਦਨ ਮਿੱਤਰ ਅਤੇ ਕਲਿਆਣ ਬੈਨਰਜੀ ਹਾਜ਼ਰ ਸਨ ਪਰ ਨਵੇਂ ਚੁਣੇ ਗਏ ਵਿਧਾਇਕ ਗੈਰ-ਹਾਜ਼ਰ ਰਹੇ। ਵਿਧਾਇਕਾਂ ਦੇ ਦਸਤਖ਼ਤਾਂ ਦੇ ਵਿਵਾਦ ’ਤੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਨੂੰ ਇਨ੍ਹਾਂ ਦੀ ਫੋਰੈਂਸਿਕ ਜਾਂਚ ਕਰਵਾਉਣੀ ਚਾਹੀਦੀ ਹੈ।

Advertisement

Advertisement
×