DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਭਾਜਪਾ ਦਾ ਅਰਥ ਭ੍ਰਿਸ਼ਟ, ਜ਼ੁਲਮ ਤੇ ਪਾਪ: Akhilesh Yadav

‘ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਕੇ ਯੂ ਪੀ ਦੀਆਂ ਸਾਰੀਆਂ ਮੁਸ਼ਕਲਾਂ ਦੂਰ ਹੋਣਗੀਆਂ’

  • fb
  • twitter
  • whatsapp
  • whatsapp
Advertisement
ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਉਸ ਦਾ ਅਰਥ ਭ੍ਰਿਸ਼ਟ, ਜ਼ੁਲਮ ਅਤੇ ਪਾਪ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਮਗਰੋਂ ਹੀ ਉੱਤਰ ਪ੍ਰਦੇਸ਼ ਦੀਆਂ ਸਾਰੀਆਂ ਵੱਡੀਆਂ ਸਮੱਸਿਆਵਾਂ ਦੂਰ ਹੋਣਗੀਆਂ। ਇੱਥੇ ਪਾਰਟੀ ਦੇ ਦਫ਼ਤਰ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਬਣੇ ਕਈ ਐਕਸਪ੍ਰੈੱਸਵੇਅਜ਼ ਭ੍ਰਿਸ਼ਟਾਚਾਰ ਦਾ ਸ਼ਿਕਾਰ ਬਣ ਗਏ ਹਨ।

ਉਨ੍ਹਾਂ ਕਿਹਾ ਕਿ ਹੁਕਮਰਾਨ ਧਿਰ ਨਾਲ ਸਬੰਧਤ ਜ਼ਮੀਨ ਮਾਫ਼ੀਆ ਨੇ ਸੂਬੇ ਦੇ ਅਹਿਮ ਤਲਾਬਾਂ ’ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਭਾਜਪਾ ਨੂੰ ਸਾਰੇ ਸੰਕਟਾਂ ਦੀ ਜੜ੍ਹ ਕਰਾਰ ਦਿੰਦਿਆਂ ਕਿਹਾ ਕਿ ਇੱਕ ਵਾਰ ਭਾਜਪਾ ਗਈ ਤਾਂ ਸਾਰੇ ਸੰਕਟ ਦੂਰ ਹੋ ਜਾਣਗੇ। ਸਮਾਜਵਾਦੀ ਪਾਰਟੀ ਮੁਖੀ ਨੇ ਜੰਤਰ ਮੰਤਰ ’ਤੇ ਪ੍ਰਦਰਸ਼ਨਕਾਰੀ ਨੌਜਵਾਨਾਂ ਖ਼ਿਲਾਫ਼ ਤਾਕਤ ਦੀ ਵਰਤੋਂ ਲਈ ਭਾਜਪਾ ਨੂੰ ਘੇਰਿਆ। ਯਾਦਵ ਨੇ ਸਰਕਾਰੀ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਹ ਹੁਕਮਰਾਨ ਧਿਰ ਦੀ ਸ਼ਹਿ ’ਤੇ ਗ਼ਲਤ ਕੰਮ ਕਰਨਗੇ ਤਾਂ ਭਵਿੱਖ ’ਚ ਕਾਨੂੰਨੀ ਜਾਂ ਪ੍ਰਸ਼ਾਸਕੀ ਕਾਰਵਾਈ ਸਮੇਂ ਭਾਜਪਾ ਉਨ੍ਹਾਂ ਨਾਲ ਨਹੀਂ ਖੜ੍ਹੀ ਹੋਵੇਗੀ। ਉਨ੍ਹਾਂ ‘ਰਾਮ ਧਨ’ ਦੀ ਚੋਰੀ ਦਾ ਮਾਲ ਭਾਜਪਾ ਕੋਲ ਪਹੁੰਚਣ ਦੇ ਲੱਗ ਰਹੇ ਦੋਸ਼ਾਂ ਬਾਰੇ ਵੀ ਸਪੱਸ਼ਟੀਕਰਨ ਮੰਗਿਆ। ਸੰਸਦ ਭਵਨ ਦੇ ਬਾਹਰ ਚੰਦਾ ਚੋਰੀ ਨਾਲ ਸਬੰਧਤ ਵਿਅੰਗ ਬਾਰੇ ਵਿਰੋਧੀ ਧਿਰਾਂ ਦੇ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਜ਼ਿਕਰ ਕਰਦਿਆਂ ਅਖਿਲੇਸ਼ ਨੇ ਕਿਹਾ ਕਿ ਸਿਆਸੀ ਪ੍ਰੋਗਰਾਮ ਦੌਰਾਨ ਭਗਵਾਨ ਹਨੂਮਾਨ ਨੂੰ ਅਪਮਾਨਜਨਕ ਢੰਗ ਨਾਲ ਦਿਖਾਏ ਜਾਣ ’ਤੇ ਕੋਈ ਕੇਸ ਕਿਉਂ ਨਹੀਂ ਦਰਜ ਕੀਤਾ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਨੇ 2017 ’ਚ ਸੱਤਾ ਸੰਭਾਲਣ ਮਗਰੋਂ ਸੂਬੇ ’ਚ 26 ਹਜ਼ਾਰ ਤੋਂ ਵਧ ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕਰ ਦਿੱਤੇ ਹਨ।

Advertisement

Advertisement
Advertisement
×