ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਜਨਵਰੀ
ਭਾਰਤੀ ਜਨਤਾ ਪਾਰਟੀ ਨੂੰ ਸੂਬੇ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੱਛਮੀ ਉੱਤਰ ਪ੍ਰਦੇਸ਼ ‘ਚ ਵੱਡਾ ਝਟਕਾ ਲੱਗਾ ਹੈ। ਭਾਜਪਾ ਵਿਧਾਇਕ ਅਵਤਾਰ ਸਿੰਘ ਭੜਾਨਾ ਅੱਜ ਦਿੱਲੀ ਵਿੱਚ ਜਯੰਤ ਚੌਧਰੀ ਦੀ ਮੌਜੂਦਗੀ ਵਿੱਚ ਰਾਸ਼ਟਰੀ ਲੋਕ ਦਲ (ਆਰਐੱਲਡੀ) ਵਿੱਚ ਸ਼ਾਮਲ ਹੋ ਗਏ। ਉਹ ਗੌਤਮ ਬੁੱਧ ਨਗਰ ਦੀ ਜੇਵਰ ਸੀਟ ਤੋਂ ਆਰਐੱਲਡੀ ਦੀ ਟਿਕਟ ‘ਤੇ ਚੋਣ ਲੜ ਸਕਦੇ ਹਨ। ਉਹ ਫਿਲਹਾਲ ਮੁਜ਼ੱਫਰਨਗਰ ਦੀ ਮੀਰਾਪੁਰ ਸੀਟ ਤੋਂ ਵਿਧਾਇਕ ਹਨ।