ਉਜੈਨ (ਮੱਧ ਪ੍ਰਦੇਸ਼), 15 ਮਈ
ਇਥੇ ਇਕ ਸਰਕਾਰੀ ਟੀਮ ਵੱਲੋਂ ਭਾਜਪਾ ਦੇ ਸੰਸਦ ਮੈਂਬਰ ਅਨਿਲ ਫਿਰੋਜੀਆ ਦੀ ਰਿਹਾਇਸ਼ ’ਤੇ ਉਨ੍ਹਾਂ ਦੇ ਸਟਾਫ਼ ਮੈਂਬਰਾਂ, ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੂੰ ਕੋਵਿਡ- 19 ਤੋਂ ਬਚਾਅ ਲਈ ਟੀਕੇ ਲਾਉਣ ਦੇ ਮਾਮਲੇ ਕਾਰਨ ਵਿਵਾਦ ਪੈਦਾ ਹੋ ਗਿਆ ਹੈ। ਜ਼ਿਲ੍ਹਾ ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਕਾਂਗਰਸ ਨੇ ਇਸ ‘ਸ਼ਰਮਨਾਕ ਘਟਨਾ’ ਲਈ ਫਿਰੋਜੀਆ ਅਤੇ ਸਰਕਾਰੀ ਮਸ਼ੀਨਰੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਹੋਰ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। -ਪੀਟੀਆਈ