ਨਵੀਂ ਦਿੱਲੀ, 22 ਮਾਰਚ
ਲੋਕ ਸਭਾ ਵਿੱਚ ਭਾਜਪਾ ਮੈਂਬਰਾਂ ਨੇ ਮਹਾਰਾਸ਼ਟਰ ਵਿੱਚ ਇਕ ਪੁਲੀਸ ਅਧਿਕਾਰੀ ਵੱਲੋਂ ਸੂਬੇ ਦੇ ਗ੍ਰਹਿ ਮੰਤਰੀ ਖ਼ਿਲਾਫ਼ ਲਗਾਏ ਦੋਸ਼ਾਂ ਦਾ ਮੁੱਦਾ ਸੋਮਵਾਰ ਨੂੰ ਚੁੱਕਿਆ ਅਤੇ ਇਸ ਮਾਮਲੇ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਾਉਣ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ। ਭਾਜਪਾ ਸੰਸਦ ਮੈਂਬਰਾਂ ਨੇ ਇਸ ਨੂੰ ਗੰਭੀਰ ਮਾਮਲਾ ਦਸਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ’ਤੇ ਚੁੱਪ ਵੱਟਣ ਦਾ ਦੋਸ਼ ਲਾਇਆ। ਉਧਰ, ਸ਼ਿਵ ਸੈਨਾ ਅਤੇ ਕਾਂਗਰਸ ਨੇ ਕੇਂਦਰ ’ਤੇ ਮਹਾਰਾਸ਼ਟਰ ਸਰਕਾਰ ਡੇਗਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਸ਼ਿਫਰ ਕਾਲ ਦੌਰਾਨ ਇਹ ਮਾਮਲਾ ਭਾਜਪਾ ਦੇ ਮਨੋਜ ਕੋਟਕ ਨੇ ਚੁੱਕਿਆ। -ਏਜੰਸੀ