ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਨੇ ਪਾਰਟੀ ’ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ: ਆਤਿਸ਼ੀ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 2 ਅਪਰੈਲ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਇਕ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਗਈ ਹੈ ਅਤੇ ਉਨ੍ਹਾਂ ਦੇ...
Advertisement

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 2 ਅਪਰੈਲ

Advertisement

ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਇਕ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਕਰੀਬੀ ਵਿਅਕਤੀ ਰਾਹੀਂ ਸੰਪਰਕ ਕੀਤਾ ਗਿਆ ਹੈ। ਉਸ ਦਾਅਵਾ ਕੀਤਾ, ‘ਮੈਨੂੰ ਕਿਹਾ ਗਿਆ ਕਿ ਜਾਂ ਤਾਂ ਭਾਜਪਾ ਵਿੱਚ ਸ਼ਾਮਲ ਹੋਵੋ। ਆਪਣਾ ਸਿਆਸੀ ਕਰੀਅਰ ਬਚਾਓ ਨਹੀਂ ਤਾਂ ਈਡੀ ਇਕ ਮਹੀਨੇ ਅੰਦਰ ਤੁਹਾਨੂੰ ਗ੍ਰਿਫ਼ਤਾਰ ਕਰ ਲਵੇਗੀ। ਮੈਨੂੰ ਦੱਸਿਆ ਗਿਆ ਹੈ ਕਿ ਕੁਝ ਦਿਨਾਂ ਵਿੱਚ ਮੇਰੇ ਤੇ ਮੇਰੇ ਰਿਸ਼ਤੇਦਾਰਾਂ ਦੇ ਘਰਾਂ ’ਤੇ ਈਡੀ ਛਾਪੇ ਮਾਰੇਗੀ, ਉਸ ਤੋਂ ਬਾਅਦ ਸਾਨੂੰ ਸੰਮਨ ਭੇਜੇ ਜਾਣਗੇ ਅਤੇ ਫਿਰ ਸਾਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।’ ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਦੇ 4 ਹੋਰ ਆਗੂਆਂ ਮੈਨੂੰ, ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਅਤੇ ਰਾਘਵ ਚੱਢਾ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ, ‘ਅਸੀਂ ਤੁਹਾਡੀਆਂ (ਭਾਜਪਾ ਦੀਆਂ) ਧਮਕੀਆਂ ਤੋਂ ਨਹੀਂ ਡਰਦੇ।’

Advertisement