ਉਪ-ਰਾਸ਼ਟਰਪਤੀ ਉਮੀਦਵਾਰ ’ਤੇ ਚਰਚਾ ਬਾਰੇ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਅੱਜ
ਭਾਜਪਾ ਨੇ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਆਪਣੇ ਪਾਰਟੀ ਹੈੱਡਕੁਆਰਟਰ ’ਤੇ ਸੰਸਦੀ ਬੋਰਡ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਉਪ ਰਾਸ਼ਟਰਪਤੀ ਦੀ ਚੋਣ ਲਈ ਐੱਨਡੀਏ ਦੇ ਉਮੀਦਵਾਰ ਬਾਰੇ ਵਿਚਾਰ-ਚਰਚਾ ਹੋ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
Advertisement
ਭਾਜਪਾ ਨੇ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਆਪਣੇ ਪਾਰਟੀ ਹੈੱਡਕੁਆਰਟਰ ’ਤੇ ਸੰਸਦੀ ਬੋਰਡ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਉਪ ਰਾਸ਼ਟਰਪਤੀ ਦੀ ਚੋਣ ਲਈ ਐੱਨਡੀਏ ਦੇ ਉਮੀਦਵਾਰ ਬਾਰੇ ਵਿਚਾਰ-ਚਰਚਾ ਹੋ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਸੀਨੀਅਰ ਮੈਂਬਰ ਇਸ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਬਾਅਦ ਮੰਗਲਵਾਰ ਨੂੰ ਸਵੇਰੇ 9:30 ਵਜੇ ਐੱਨਡੀਏ ਦੀ ਸੰਸਦੀ ਮੀਟਿੰਗ ਹੋਵੇਗੀ।
ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਕਈ ਨਾਂ ਚਰਚਾ ਵਿੱਚ ਹਨ, ਜਿਨ੍ਹਾਂ ਵਿੱਚ ਆਰਐੱਸਐੱਸ ਆਗੂ ਸੇਸ਼ਾਦਰੀ ਚਾਰੀ, ਬਿਹਾਰ ਦੇ ਰਾਜਪਾਲ ਆਰਿਫ ਮੁਹੰਮਦ ਖ਼ਾਨ, ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ, ਸਿੱਕਮ ਦੇ ਰਾਜਪਾਲ ਓਮ ਮਾਥੁਰ, ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਅਤੇ ਦਿੱਲੀ ਦੇ ਉਪ-ਰਾਜਪਾਲ ਵੀਕੇ ਸਕਸੈਨਾ ਸ਼ਾਮਲ ਹਨ। ਸੂਤਰਾਂ ਅਨੁਸਾਰ ਮਨੋਜ ਸਿਨਹਾ ਦੇ ਨਾਂ ’ਤੇ ਵਿਚਾਰ ਕੀਤਾ ਜਾ ਸਕਦਾ ਹੈ ਕਿਉਂਕਿ ਉਨ੍ਹਾਂ ਕੋਲ ਜੰਮੂ-ਕਸ਼ਮੀਰ ਵਿੱਚ ਲੰਬਾ ਤਜਰਬਾ ਹੈ ਅਤੇ ਉਹ ਬਿਹਾਰ ਦੇ ਸੀਨੀਅਰ ਆਗੂ ਹਨ, ਜਿੱਥੇ ਚੋਣਾਂ ਹੋਣ ਵਾਲੀਆਂ ਹਨ। ਇਸ ਤੋਂ ਇਲਾਵਾ ਰਾਜ ਸਭਾ ਦੇ ਉਪ ਚੇਅਰਮੈਨ ਹਰਿਵੰਸ਼ ਦਾ ਨਾਂ ਵੀ ਚਰਚਾ ਵਿੱਚ ਹੈ। ਜ਼ਿਕਰਯੋਗ ਹੈ ਕਿ ਪਿਛਲੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ 21 ਜੁਲਾਈ ਨੂੰ ਸਿਹਤ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਪ-ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ।
Advertisement
Advertisement