ਭਾਜਪਾ ਸੰਸਦੀ ਦਲ ਦੀ ਬੈਠਕ: ਵਿਰੋਧੀਆਂ ਦੇ ਰਵੱਈਏ ਤੋਂ ਲਗਦੈ ਉਨ੍ਹਾਂ ਨੇ ਲੰਮੇ ਸਮੇਂ ਤੱਕ ਵਿਰੋਧੀ ਧਿਰ ’ਚ ਬੈਠਣ ਦਾ ਮਨ ਬਣਾ ਲਿਆ ਹੈ: ਮੋਦੀ
ਨਵੀਂ ਦਿੱਲੀ, 25 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਗਠਜੋੜ ਇੰਡੀਆ ਦਾ ਮਜ਼ਾਰ ਉਡਾਉਂਦੇ ਹੋਏ ਈਸਟ ਇੰਡੀਆ ਕੰਪਨੀ ਅਤੇ ਪਾਪੂਲਰ ਫਰੰਟ ਆਫ ਇੰਡੀਆ ਵਰਗੇ ਬਦਨਾਮ ਨਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਨਾਮ ਦੀ ਵਰਤੋਂ...
Advertisement
ਨਵੀਂ ਦਿੱਲੀ, 25 ਜੁਲਾਈ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਗਠਜੋੜ ਇੰਡੀਆ ਦਾ ਮਜ਼ਾਰ ਉਡਾਉਂਦੇ ਹੋਏ ਈਸਟ ਇੰਡੀਆ ਕੰਪਨੀ ਅਤੇ ਪਾਪੂਲਰ ਫਰੰਟ ਆਫ ਇੰਡੀਆ ਵਰਗੇ ਬਦਨਾਮ ਨਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਨਾਮ ਦੀ ਵਰਤੋਂ ਨਾਲ ਲੋਕਾਂ ਨੂੰ ਕੁਰਾਹੇ ਨਹੀਂ ਪਾਇਆ ਜਾ ਸਕਦਾ। ਸੂਤਰਾਂ ਨੇ ਕਿਹਾ ਕਿ ਭਾਜਪਾ ਸੰਸਦੀ ਦਲ ਨੂੰ ਆਪਣੇ ਸੰਬੋਧਨ ਵਿਚ ਸ੍ਰੀ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਨਿਰਾਸ਼ ਹੈ ਅਤੇ ਇਸ ਦਾ ਵਿਵਹਾਰ ਦਰਸਾਉਂਦਾ ਹੈ ਕਿ ਉਸ ਨੇ ਵਿਰੋਧੀ ਧਿਰ ਵਿਚ ਲੰਮੇ ਅਰਸੇ ਤੱਕ ਬੈਠਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਭਰੋਸਾ ਜ਼ਾਹਰ ਕੀਤਾ ਕਿ ਭਾਜਪਾ 2024 ਦੀਆਂ ਚੋਣਾਂ ਤੋਂ ਬਾਅਦ ਲੋਕਾਂ ਦੇ ਸਮਰਥਨ ਨਾਲ ਸੱਤਾ ਵਿੱਚ ਆਵੇਗੀ ਅਤੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਗਲੇ ਕਾਰਜਕਾਲ ਵਿੱਚ ਭਾਰਤ ਤੀਜੀ ਸਭ ਤੋਂ ਵੱਡੀ ਆਰਥਿਕਤਾ ਬਣ ਜਾਵੇਗਾ।
Advertisement