ਨਵੀਂ ਦਿੱਲੀ, 7 ਮਈ
ਸੰਸਕ੍ਰਿਤ ਨੂੰ ਭਾਰਤੀ ਸੱਭਿਆਚਾਰ ਨਾਲ ਜੁੜੀ ਹੋਈ ਭਾਸ਼ਾ ਕਰਾਰ ਦਿੰਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਾਚੀਨ ਭਾਸ਼ਾਵਾਂ ਦੀ ਰੱਖਿਅਕ ਤੇ ਇਨ੍ਹਾਂ ਦਾ ਪ੍ਰਚਾਰ ਕਰਨ ਵਾਲੀ ਹੈ। ਇੱਥੇ ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਕਿਹਾ, ‘ਭਾਜਪਾ ਦੀ ਵਿਚਾਰਧਾਰਾ ਸੰਸਕ੍ਰਿਤ ਨਾਲ ਖੜ੍ਹੀ ਹੈ ਅਤੇ ਪਾਰਟੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਵਿਰਾਸਤ ਤੇ ਸੱਭਿਆਚਾਰ ਦੇ ਪ੍ਰਚਾਰ-ਪਸਾਰ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।’ ਉਨ੍ਹਾਂ ਦਾਅਵਾ ਕੀਤਾ ਕਿ ਵਿਗਿਆਨ, ਗਿਆਨ, ਗਣਿਤ ਤੇ ਫਲਸਫੇ ਦਾ ਮੂਲ ਸੰਸਕ੍ਰਿਤ ਭਾਸ਼ਾ ਨਾਲ ਹੀ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੱਭਿਆਚਾਰ ਕਾਰਨ ਹੀ ਦੁਨੀਆ ’ਚ ਇਸ ਦਾ ਕੋਈ ਮੁਕਾਬਲਾ ਨਹੀਂ ਹੈ। -ਪੀਟੀਆਈ