ਭਾਜਪਾ ਵੱਲੋਂ ਰਾਜ ਸਭਾ ਚੋਣਾਂ ਲਈ 14 ਉਮੀਦਵਾਰਾਂ ਦੀ ਸੂਚੀ ਜਾਰੀ
ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ ਸੂਬੇ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ
Advertisement
ਨਵੀਂ ਦਿੱਲੀ: ਭਾਜਪਾ ਨੇ ਅਗਾਮੀ ਰਾਜ ਸਭਾ ਚੋਣਾਂ ਲਈ 14 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਸਾਬਕਾ ਕੇਂਦਰੀ ਮੰਤਰੀ ਆਰਪੀਐੱਨ ਸਿੰਘ ਤੇ ਅਹੁਦਾ ਛੱਡ ਰਹੇ ਸੰਸਦ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਦਾ ਨਾਂ ਸ਼ਾਮਲ ਹੈ। ਇਨ੍ਹਾਂ ਦੋਵਾਂ ਨੂੰ ਉੱਤਰ ਪ੍ਰਦੇਸ਼ ਤੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਭਾਜਪਾ ਦੀ ਉੱਤਰਾਖੰਡ ਇਕਾਈ ਦੇ ਪ੍ਰਧਾਨ ਮਹੇਂਦਰ ਭੱਟ ਨੂੰ ਉਨ੍ਹਾਂ ਦੇ ਸੂਬੇ ਤੋਂ ਹੀ ਨਾਮਜ਼ਦ ਕੀਤਾ ਜਾਵੇਗਾ। ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ ਸੂਬੇ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਜ਼ਿਕਰਯੋਗ ਹੈ ਕਿ ਆਰਪੀਐੱਨ ਸਿੰਘ ਪਹਿਲਾਂ ਕਾਂਗਰਸ ਵਿਚ ਸਨ। ਦੱਸਣਯੋਗ ਹੈ ਕਿ 15 ਰਾਜਾਂ ਵਿਚ 56 ਰਾਜ ਸਭਾ ਸੀਟਾਂ ਲਈ ਚੋਣ 27 ਫਰਵਰੀ ਨੂੰ ਹੋਵੇਗੀ। ਨਾਮਜ਼ਦਗੀਆਂ ਦੀ ਆਖਰੀ ਤਰੀਕ 15 ਫਰਵਰੀ ਹੈ। -ਪੀਟੀਆਈ
Advertisement
Advertisement
×