ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 1 ਜੁਲਾਈ
ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਗਈ ਟਿੱਪਣੀ ਨੂੰ ਸੁਪਰੀਮ ਕੋਰਟ ਨੇ ਪ੍ਰੇਸ਼ਾਨ ਕਰਨ ਵਾਲੀ ਦੱਸਿਆ ਹੈ ਤੇ ਅਦਾਲਤ ਨੇ ਨੂਪਰ ਸ਼ਰਮਾ ਦੀ ਅੱਜ ਖਿਚਾਈ ਵੀ ਕੀਤੀ ਹੈ। ਇਸ ਸਬੰਧ ਵਿੱਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਅਦਾਲਤ ਦੀ ਇਸ ਟਿੱਪਣੀ ਮਗਰੋਂ ਭਾਜਪਾ ਦਾ ਸਿਰ ਸ਼ਰਮ ਨਾਲ ਝੁੱਕ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਭਾਜਪਾ ਨੂੰ ਸ਼ੀਸ਼ਾ ਦਿਖਾਇਆ ਹੈ। ਜੈਰਾਮ ਰਮੇਸ਼ ਨੇ ਕਿਹਾ ਕਿ ਇਹ ਕੋਈ ਛੁੱਪੀ ਹੋਈ ਗੱਲ ਨਹੀਂ ਕਿ ਭਾਜਪਾ ਧਾਰਮਿਕ ਭਾਵਨਾਵਾਂ ਭੜਕਾ ਕੇ ਲਾਭ ਲੈਣਾ ਚਾਹੁੰਦੀ ਹੈ।