ਨਵੀਂ ਦਿੱਲੀ, 22 ਸਤੰਬਰ
ਇਸ ਸਾਲ ਦੇ ਸ਼ੁਰੂ ਵਿੱਚ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 340 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ, ਜਦੋਂਕਿ ਕਾਂਗਰਸ ਨੇ ਇਨ੍ਹਾਂ ਰਾਜਾਂ ਵਿੱਚ ਪ੍ਰਚਾਰ ਲਈ 194 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ। ਇਹ ਅੰਕੜੇ ਦੋਵਾਂ ਪਾਰਟੀਆਂ ਦੇ ਚੋਣ ਖਰਚੇ ਦੀਆਂ ਰਿਪੋਰਟਾਂ ਤੋਂ ਸਾਹਮਣੇ ਆਏ ਹਨ। ਚੋਣ ਕਮਿਸ਼ਨ ਦੀ ਵੈਬਸਾਈਟ ਅਨੁਸਾਰ ਭਾਜਪਾ ਨੇ ਇਸ ਸਾਲ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ, ਗੋਆ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਪ੍ਰਚਾਰ ’ਤੇ 340 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ। ਭਾਜਪਾ ਨੇ ਉੱਤਰ ਪ੍ਰਦੇਸ਼ ਵਿੱਚ 221 ਕਰੋੜ ਰੁਪਏ, ਮਨੀਪੁਰ ਵਿੱਚ 23 ਕਰੋੜ ਰੁਪਏ, ਉੱਤਰਾਖੰਡ ਵਿੱਚ 43.67 ਕਰੋੜ ਰੁਪਏ, ਪੰਜਾਬ ਵਿੱਚ 36 ਕਰੋੜ ਰੁਪਏ ਅਤੇ ਗੋਆ ਵਿੱਚ 19 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ।