ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਵੱਲੋਂ ਵਿਜੀਲੈਂਸ ਕਾਰਵਾਈ ਖ਼ਿਲਾਫ਼ ਧਰਨਾ

ਭਾਜਪਾ ’ਚ ਸ਼ਾਮਲ ਹੋਏ ਰਣਜੀਤ ਸਿੰਘ ਗਿੱਲ ਦੇ ਮੁਹਾਲੀ, ਚੰਡੀਗੜ੍ਹ ਅਤੇ ਖਰੜ ਸਥਿਤ ਟਿਕਾਣਿਆਂ ’ਤੇ ਪੰਜਾਬ ਵਿਜੀਲੈਂਸ ਦੇ ਛਾਪਿਆਂ ਖ਼ਿਲਾਫ਼ ਅੱਜ ਭਾਜਪਾ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਪੰਜਾਬ ਉਪ ਪ੍ਰਧਾਨ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
Advertisement

ਭਾਜਪਾ ’ਚ ਸ਼ਾਮਲ ਹੋਏ ਰਣਜੀਤ ਸਿੰਘ ਗਿੱਲ ਦੇ ਮੁਹਾਲੀ, ਚੰਡੀਗੜ੍ਹ ਅਤੇ ਖਰੜ ਸਥਿਤ ਟਿਕਾਣਿਆਂ ’ਤੇ ਪੰਜਾਬ ਵਿਜੀਲੈਂਸ ਦੇ ਛਾਪਿਆਂ ਖ਼ਿਲਾਫ਼ ਅੱਜ ਭਾਜਪਾ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਪੰਜਾਬ ਉਪ ਪ੍ਰਧਾਨ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਇਸ ਮਾਮਲੇ ਸਬੰਧੀ ਰਾਜਪਾਲ ਨੂੰ ਵੀ ਮੰਗ ਪੱਤਰ ਦਿੱਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਰਣਜੀਤ ਗਿੱਲ ਨੂੰ ਬਦਲਾਖੋਰੀ ਦੀ ਭਾਵਨਾ ਤਹਿਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਿੱਲ ’ਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਅਜਿਹਾ ਨਾ ਕਰਨ ’ਤੇ ਇਹ ਕਾਰਵਾਈ ਕੀਤੀ ਗਈ ਹੈ।

ਬਦਲੇ ਦੀ ਭਾਵਨਾ ਨਾਲ ਕੀਤੀ ਕਾਰਵਾਈ: ਰਣਜੀਤ ਗਿੱਲ

ਵਿਜੀਲੈਂਸ ਬਿਊਰੋ ਵੱਲੋਂ ਮਾਰੇ ਗਏ ਛਾਪੇ ਬਾਰੇ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਬਦਲੇ ਦੀ ਭਾਵਨਾ ਤਹਿਤ ਕਾਰਵਾਈ ਕੀਤੀ ਗਈ ਹੈ। ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ‘ਆਪ’ ਨੇ ਉਨ੍ਹਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਦਬਾਅ ਪਾਇਆ ਪਰ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਨੂੰ ਦੇਖਦਿਆਂ ਬੀਤੀ ਰਾਤ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਗਿੱਲ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਗਿਲਕੋ ਦੀਆਂ ਬਿਕਰਮ ਮਜੀਠੀਆ ਨਾਲ ਕੁਝ ਐਂਟਰੀਆਂ ਦੀ ਗੱਲ ਕੀਤੀ ਜਾ ਰਹੀ ਹੈ। ਇਹ ਸਾਲ 2012 ਦੀਆਂ ਲੀਗਲ ਐਂਟਰੀਆਂ ਹਨ।

Advertisement

‘ਆਪ’ ਵਿਰੋਧੀ ਵਿਚਾਰਧਾਰਾ ਵਾਲਿਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰਨ ਲੱਗੀ: ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਣਜੀਤ ਸਿੰਘ ਗਿੱਲ ਦੀ ਰਿਹਾਇਸ਼ ’ਤੇ ਵਿਜੀਲੈਂਸ ਦੇ ਛਾਪੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਵਿਰੋਧੀ ਵਿਚਾਰਧਾਰਾ ਵਾਲਿਆਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਖੁਦ ਭੂ-ਮਾਫੀਆ ਦਾ ਰੂਪ ਅਖਤਿਆਰ ਕਰ ਚੁੱਕੀ ਹੈ। ਉਹ ਕਿਸੇ ਬਿਲਡਰ ਨੂੰ ਆਪਣੀ ਮਰਜ਼ੀ ਨਾਲ ਕਿਸੇ ਹੋਰ ਪਾਰਟੀ ਵਿੱਚ ਜਾਂਦਾ ਨਹੀਂ ਦੇਖਣਾ ਚਾਹੁੰਦੀ ਹੈ।

ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਵੱਲੋਂ 15 ਦਿਨਾਂ ਤੋਂ ਰਣਜੀਤ ਸਿੰਘ ਗਿੱਲ ’ਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਜਾ ਰਿਹਾ ਸੀ, ਪਰ ਜਦੋਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਤਾਂ ‘ਆਪ’ ਨੇ ਸਿਆਸੀ ਬਦਲਾਖੋਰੀ ਤਹਿਤ ਉਨ੍ਹਾਂ ਦੇ ਘਰ ਅਤੇ ਦਫ਼ਤਰ ’ਤੇ ਵਿਜੀਲੈਂਸ ਦਾ ਛਾਪਾ ਮਰਵਾਇਆ ਹੈ।

Advertisement