DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP vs Congress: ਭੰਡਾਰੀ ਨੇ ਖੜਗੇ ’ਤੇ ਜ਼ਮੀਨ ਹੜੱਪਣ ਦੇ ਦੋਸ਼ ਲਾਏ

ਭਾਜਪਾ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਉਨ੍ਹਾਂ ਦੇ ਪੁੱਤਰ ਪ੍ਰਿਆਂਕ ਖੜਗੇ ’ਤੇ ਕਰਨਾਟਕ ਵਿੱਚ ਅਸਰ ਰਸੂਖ਼ ਅਤੇ ਅਹੁਦੇ ਦੀ ਦੁਰਵਰਤੋਂ ਕਰ ਕੇ ਵੱਖ-ਵੱਖ ਥਾਵਾਂ ’ਤੇ ਜ਼ਮੀਨ ਹੜੱਪਣ ਦੇ ਦੋਸ਼ ਲਾਏ ਹਨ। ਭਾਜਪਾ ਦੇ ਕੌਮੀ ਬੁਲਾਰੇ ਪ੍ਰਦੀਪ ਭੰਡਾਰੀ ਨੇ ਦਾਅਵਾ...

  • fb
  • twitter
  • whatsapp
  • whatsapp
featured-img featured-img
ਭਾਜਪਾ ਆਗੂ ਪ੍ਰਦੀਪ ਭੰਡਾਰੀ।
Advertisement

ਭਾਜਪਾ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਉਨ੍ਹਾਂ ਦੇ ਪੁੱਤਰ ਪ੍ਰਿਆਂਕ ਖੜਗੇ ’ਤੇ ਕਰਨਾਟਕ ਵਿੱਚ ਅਸਰ ਰਸੂਖ਼ ਅਤੇ ਅਹੁਦੇ ਦੀ ਦੁਰਵਰਤੋਂ ਕਰ ਕੇ ਵੱਖ-ਵੱਖ ਥਾਵਾਂ ’ਤੇ ਜ਼ਮੀਨ ਹੜੱਪਣ ਦੇ ਦੋਸ਼ ਲਾਏ ਹਨ। ਭਾਜਪਾ ਦੇ ਕੌਮੀ ਬੁਲਾਰੇ ਪ੍ਰਦੀਪ ਭੰਡਾਰੀ ਨੇ ਦਾਅਵਾ ਕੀਤਾ ਕਿ ਖੜਗੇ ਪਰਿਵਾਰ ਨਾਲ ਜੁੜੇ ਸਿੱਧਾਰਥ ਵਿਹਾਰ ਟਰੱਸਟ ਨੂੰ ਕਾਂਗਰਸ ਸਰਕਾਰ ਨੇ ਕੀਮਤੀ ਜ਼ਮੀਨਾਂ ਨਾਜਾਇਜ਼ ਢੰਗ ਨਾਲ ਅਲਾਟ ਕੀਤੀਆਂ।

ਭੰਡਾਰੀ ਨੇ ਦੋਸ਼ ਲਾਇਆ ਕਿ ਬੰਗਲੁੂਰੂ ਵਿੱਚ ਲਗਪਗ 100 ਕਰੋੜ ਰੁਪਏ ਮੁੱਲ ਦੀ 5 ਏਕੜ ਜ਼ਮੀਨ ਟਰੱਸਟ ਨੂੰ ਦਿੱਤੀ ਗਈ, ਹਾਲਾਂਕਿ ਇਸ ਖੇਤਰ ਵਿੱਚ ਟਰੱਸਟ ਦਾ ਕੋਈ ਤਜਰਬਾ ਨਹੀਂ ਸੀ। ਉਨ੍ਹਾਂ ਇਹ ਵੀ ਕਿਹਾ ਕਿ ਗੁਲਬਰਗ ਵਿੱਚ 19 ਏਕੜ ਜ਼ਮੀਨ ਲੰਬੇ ਸਮੇਂ ਦੀ ਲੀਜ਼ ਤੋਂ ਬਾਅਦ ਸਥਾਈ ਤੌਰ ’ਤੇ ਟਰੱਸਟ ਹਵਾਲੇ ਕੀਤੀ ਗਈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਦਾ ਕੰਮ ਕਰਨ ਦਾ ਤਰੀਕਾ ਰਾਬਰਟ ਵਾਡਰਾ ਅਤੇ ਰਾਹੁਲ ਗਾਂਧੀ ਪਰਿਵਾਰ ਤੋਂ ਪ੍ਰੇਰਿਤ ਹੈ। ਭਾਜਪਾ ਨੇ ਇਸ ਮਾਮਲੇ ਨੂੰ ਭ੍ਰਿਸ਼ਟਾਚਾਰ ਅਤੇ ਕਾਨੂੰਨੀ ਉਲੰਘਣਾ ਕਰਾਰ ਦਿੰਦਿਆਂ ਕਰਨਾਟਕ ਦੇ ਮੁੱਖ ਮੰਤਰੀ ਡੀ ਕੇ ਸ਼ਿਵਕੁਮਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ।

Advertisement

ਕਾਂਗਰਸ ਨੇ ਮੰਗਲਵਾਰ ਨੂੰ ਕੇਂਦਰੀ ਏਜੰਸੀਆਂ ’ਤੇ ਸਵਾਲ ਉਠਾਏ ਸਨ ਕਿ ਉਹ ਮੱਧ ਪ੍ਰਦੇਸ਼ ਦੇ ਕਥਿਤ ਜ਼ਮੀਨ ਘੁਟਾਲਾ ਮਾਮਲੇ ਦੀ ਜਾਂਚ ਕਿਉਂ ਨਹੀਂ ਕਰ ਰਹੀਆਂ। ਕਾਂਗਰਸ ਨੇ ਇਸ ਦੌਰਾਨ ਮੀਡੀਆ ਰਿਪੋਰਟ ਦਾ ਹਵਾਲਾ ਦਿੱਤਾ ਸੀ, ਜਿਸ ਵਿਚ ਜ਼ਮੀਨ ਘੁਟਾਲੇ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਪਰਿਵਾਰ ਦੀ ਸ਼ਮੂਲੀਅਤ ਹੋਣ ਦਾ ਦਾਅਵਾ ਕੀਤਾ ਗਿਆ ਸੀ।

Advertisement

ਕਾਂਗਰਸ ਵੱਲੋਂ ਇਨ੍ਹਾਂ ਦੋਸ਼ਾਂ ’ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ। ਭਾਜਪਾ ਨੇ ਕਿਹਾ ਕਿ ਮਾਮਲਾ ਪਹਿਲਾਂ ਹੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪੱਤਰਕਾਰਾਂ ਵੱਲੋਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਦੇ ਪਰਿਵਾਰ ਵਿਰੁੱਧ ਦੋਸ਼ਾਂ ਬਾਰੇ ਪੁੱਛੇ ਜਾਣ ’ਤੇ ਭੰਡਾਰੀ ਨੇ ਕਿਹਾ, ‘‘ਮੱਧ ਪ੍ਰਦੇਸ਼ ਸਰਕਾਰ ਨੇ ਇਸ ਸਬੰਧੀ ਵਿਆਪਕ ਸਪੱਸ਼ਟੀਕਰਨ ਦਿੱਤਾ ਹੈ। ਸਾਨੂੰ ਮੱਧ ਪ੍ਰਦੇਸ਼ ਸਰਕਾਰ ਦੇ ਜਵਾਬ ਨੂੰ ਰਿਕਾਰਡ ਵਜੋਂ ਲੈਣਾ ਚਾਹੀਦਾ ਹੈ।’’

Advertisement
×