ਨਵੀਂ ਦਿੱਲੀ, 30 ਅਗਸਤ
ਭਾਰਤੀ ਜਨਤਾ ਪਾਰਟੀ ਦੇ ਛੱਤੀਸਗੜ੍ਹ ਤੋਂ 50 ਦੇ ਕਰੀਬ ਉੱਚ ਆਗੂਆਂ ਅਤੇ ਕੁਝ ਕੇਂਦਰੀ ਆਗੂਆਂ ਨੇ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਤਿੰਨ ਰੋਜ਼ਾ ਚਰਚਾ ਸ਼ੁਰੂ ਕੀਤੀ ਹੈ। ਭਾਜਪਾ ਛੱਤੀਸਗੜ੍ਹ ’ਚ ਕਾਂਗਰਸ ਦੇ ਕਲੇਸ਼ ਨੂੰ ਮੌਕੇ ਵਜੋਂ ਦੇਖ ਰਹੀ ਹੈ। ਛੱਤੀਸਗੜ੍ਹ ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਖਿੱਚ ਲਈ ਹੈ। ਛੱਤੀਸਗੜ੍ਹ ਭਾਜਪਾ ਦੇ ਪ੍ਰਧਾਨ ਵਿਸ਼ਣੂ ਦੇਓ ਸਾਈ ਨੇ ਕਿਹਾ ਕਿ ਪਾਰਟੀ ਨੇ 2023 ਦੀਆਂ ਵਿਧਾਨ ਸਭਾ ਚੋਣਾਂ ਲਈ ‘ਚਿੰਤਨ ਕੈਂਪ’ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਭਾਜਪਾ ਆਗੂ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕਰਨਗੇ ਤੇ ਤਿਆਰੀਆਂ ਸਬੰਧੀ ਰਣਨੀਤੀ ਉਲੀਕਣਗੇ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਦੀ ਇਹ ਮੀਟਿੰਗ 2 ਸਤੰਬਰ ਨੂੰ ਖਤਮ ਹੋਵੇਗੀ ਤੇ ਇਸ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਜਾਵੇਗੀ। -ਪੀਟੀਆਈ