ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਸਤੰਬਰ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਚੰਡੀਗੜ੍ਹ ਵਿੱਚ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਸਾਲ 2014 ਤੋਂ ਲੈ ਕੇ ਹੁਣ ਤੱਕ ਦੇਸ਼ ਵਿੱਚ ਕਈ ਵੱਡੇ ਬਦਲਾਅ ਲਿਆਂਦੇ ਹਨ। ਨੱਢਾ ਨੇ ਕਿਹਾ ਕਿ ਭਾਜਪਾ ਤੋਂ ਇਲਾਵਾ ਹੋਰਨਾਂ ਸਿਆਸੀ ਪਾਰਟੀਆਂ ਨੇ ਲੋਕਾਂ ਦੀ ਥਾਂ ਆਪਣੇ ਅਤੇ ਆਪਣੇ ਪਰਿਵਾਰ ਬਾਰੇ ਹੀ ਸੋਚਿਆ ਹੈ, ਪਰ ਭਾਜਪਾ ਲੋਕ ਹਿੱਤ ’ਚ ਫ਼ੈਸਲੇ ਲੈ ਰਹੀ ਹੈ। ਇਸੇ ਲਈ ਲੋਕ ਮੁੜ 2024 ਵਿੱਚ ਭਾਜਪਾ ਨੂੰ ਕੇਂਦਰ ਵਿਚ ਸੱਤਾ ’ਚ ਲਿਆਉਣਗੇ।