DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ: Kewal Singh Dhillon

ਪਾਰਟੀ ਦੇ ਸਾਰੇ ਸੀਨੀਅਰ ਅਤੇ ਨੌਜਵਾਨ ਵਰਕਰਾਂ ਨੂੰ ਦਿੱਤੀਆਂ ਜਾਣਗੀਆਂ ਜ਼ਿੰਮੇਵਾਰੀਆਂ

  • fb
  • twitter
  • whatsapp
  • whatsapp
featured-img featured-img
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਤੋਂ ਬਾਅਦ ਭਾਜਪਾ-ਅਕਾਲੀ ਦਲ ਗੱਠਜੋੜ ਦੀ ਚਰਚਾ ’ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰੇਕਾਂ ਲਾ ਦਿੱਤੀਆਂ ਹਨ। ਮੰਗਲਵਾਰ ਨੂੰ ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ਉੱਤੇ ਇਕੱਲਿਆਂ ਚੋਣ ਲੜੇਗੀ। ਪਾਰਟੀ ਵਿੱਚ ਟਕਸਾਲੀ ਵਰਕਰਾਂ ਦੀ ਨਾਰਾਜ਼ਗੀ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ ਅਤੇ ਪਾਰਟੀ ਦੇ ਸਾਰੇ ਸੀਨੀਅਰ ਅਤੇ ਨੌਜਵਾਨ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ, ਪਾਰਟੀ ਸਾਰਿਆਂ ਨੂੰ ਰਾਜ਼ੀ ਕਰ ਲਵੇਗੀ।

ਸ੍ਰੀ ਢਿੱਲੋਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਦਿੱਲੀ ਦੇ ਜੰਤਰ ਮੰਤਰ ’ਤੇ ਭਾਜਪਾ ਵਿਰੁੱਧ ਚੱਲ ਰਹੇ ਅੰਦੋਲਨ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ, ਪਰ ਝਾਰਖੰਡ ਵਿੱਚ ਵਿਦਿਆਰਥੀਆਂ ਦੇ ਮੁੱਦੇ ’ਤੇ ਕੁਝ ਬੋਲਣ ਲਈ ਤਿਆਰ ਨਹੀਂ। ਪੰਜਾਬ ’ਚ 6 ਪੇਪਰ ਲੀਕ ਹੋਏ ਸਨ ਪਰ ਕਾਂਗਰਸ ਅਤੇ ‘ਆਪ’ ਨੇ ਕੁਝ ਨਹੀਂ ਬੋਲਿਆ। ਇਸੇ ਤਰ੍ਹਾਂ ਪੰਜਾਬ ਵਿੱਚ ਸੰਘਰਸ਼ ਕਰ ਰਹੇ ਕਾਮਿਆਂ ’ਤੇ ਲਾਠੀਚਾਰਜ ਕੀਤਾ ਗਿਆ। ਉੱਥੇ ਵੀ ਕਾਂਗਰਸ ਨੇ ਚੁੱਪ ਧਾਰੀ ਰੱਖੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਅਤੇ ‘ਆਪ’ ਭਾਜਪਾ ਸ਼ਾਸਤ ਸੂਬਿਆਂ ਵਿੱਚ ਜਾਣ-ਬੁੱਝ ਕੇ ਹੰਗਾਮਾ ਕਰਵਾ ਰਹੀਆਂ ਹਨ।

Advertisement

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਹੁਲ ਗਾਂਧੀ ਦੇ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਬੋਧਨ ਦਾ ਬਾਈਕਾਟ ਕਰ ਕੇ ਬਾਹਰ ਜਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਰਾਹੁਲ ਗਾਂਧੀ ਕਹਿ ਰਹੇ ਸਨ ਕਿ ਅਮਿਤ ਸ਼ਾਹ ਵੱਖ-ਵੱਖ ਮੁੱਦਿਆਂ ’ਤੇ ਜਵਾਬ ਦੇਣ। ਪਰ ਅੱਜ ਜਦੋਂ ਅਮਿਤ ਸ਼ਾਹ ਜਵਾਬ ਦੇਣ ਲੱਗੇ ਤਾਂ ਰਾਹੁਲ ਗਾਂਧੀ ਬਾਹਰ ਚਲੇ ਗਏ। ਰਾਹੁਲ ਗਾਂਧੀ ਸੰਸਦ ਵਿੱਚ ਵੀ ਭਾਜਪਾ ਨਾਲ ਚਰਚਾ ਤੋਂ ਭੱਜ ਰਹੇ ਹਨ। ਪਰ ਪੰਜਾਬ ਦੇ ਲੋਕ ਸਭ ਕੁਝ ਵੇਖ ਰਹੇ ਹਨ, ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨਾਲ ਖੜ੍ਹੇ ਹੋਣਗੇ।

Advertisement

ਇਸੇ ਦੌਰਾਨ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਸਾਬਕਾ ਵਿਧਾਇਕ ਦਰਸ਼ਨ ਕੋਟਫੱਤਾ ਨੇ ਆਪਣੇ ਸਾਥੀਆਂ ਸਣੇ ਭਾਜਪਾ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦਾ ਚੰਡੀਗੜ੍ਹ ’ਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।

Advertisement
×