ਗ੍ਰਹਿ ਰਾਜ ਮੰਤਰੀ ਖ਼ਿਲਾਫ਼ ਕਾਰਵਾਈ ਨਹੀਂ ਕਰੇਗੀ ਭਾਜਪਾ: ਅਖਿਲੇਸ਼

ਗ੍ਰਹਿ ਰਾਜ ਮੰਤਰੀ ਖ਼ਿਲਾਫ਼ ਕਾਰਵਾਈ ਨਹੀਂ ਕਰੇਗੀ ਭਾਜਪਾ: ਅਖਿਲੇਸ਼

ਹਮੀਰਪੁਰ (ਯੂਪੀ)/ਮੁੰਬਈ: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਕਦੇ ਵੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਖ਼ਿਲਾਫ਼ ਕਾਰਵਾਈ ਨਹੀਂ ਕਰੇਗੀ, ਜਿਸ ਦਾ ਪੁੱਤਰ ਲਖੀਮਪੁਰ ਖੀਰੀ ਕਤਲੇਆਮ ਮਾਮਲੇ ਵਿੱਚ ਗ੍ਰਿਫ਼ਤਾਰ ਹੈ ਕਿਉਂਕਿ ਉਹ ਅਪਰਾਧੀਆਂ ਨਾਲ ਖੜ੍ਹਦੀ ਹੈ, ਜੋ ਉਸ ਦੇ ਮੌਜੂਦਾ ਰਾਜ ਵਿੱਚ ਬਹੁਤ ਖ਼ੁਸ਼ ਹਨ। ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਅਸਿੱਧੇ ਤੌਰ ’ਤੇ ਜ਼ਿਕਰ ਕਰਦਿਆਂ ਅਖਿਲੇਸ਼ ਨੇ ਉਨ੍ਹਾਂ ਲਈ ‘ਚਿਲਮਜੀਵੀ’ ਸ਼ਬਦ ਦੀ ਵਰਤੋਂ ਕੀਤੀ। ਿੲਸ ਦੌਰਾਨ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਅਗਾਮੀ ਯੂਪੀ ਚੋਣਾਂ ’ਚ ਅਖਿਲੇਸ਼ ਯਾਦਵ ਦੀ ਹਮਾਿੲਤ ਕਰਨ ਦਾ ਐਲਾਨ ਕੀਤਾ ਹੈ। ਆਪਣੀ ‘ਵਿਜੈ ਰੱਥ ਯਾਤਰਾ’ ਦੌਰਾਨ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯਾਦਵ ਨੇ ਕਿਹਾ ਕਿ ਆਦਿੱਤਿਆਨਾਥ ਨੂੰ ਦੋ ਚੀਜ਼ਾਂ ‘ਬਲਦ ਅਤੇ ਬੁਲਡੋਜ਼ਰ’ ਬਹੁਤ ਪਸੰਦ ਹਨ, ਪਰ ਬੁੰਦੇਲਖੰਡ ਦੇ ਲੋਕਾਂ ਨੇ ਫ਼ੈਸਲਾ ਕਰ ਲਿਆ ਹੈ ਕਿ ਬੁਲਡੋਜ਼ਰ ਦਾ ਜਿਹੜਾ ਸਟੀਅਰਿੰਗ ਉਨ੍ਹਾਂ ਹੱਥ ਹੈ, ਉਹ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਖੋਹ ਲਿਆ ਜਾਵੇਗਾ। ਉਨ੍ਹਾਂ ਕਿਹਾ, ‘‘ਚੋਣਾਂ ਦੌਰਾਨ ਉਹ ਭਾਜਪਾ ’ਤੇ ਵੋਟਾਂ ਦਾ ਬੁਲਡੋਜ਼ਰ ਚਲਾਉਣਗੇ।’’ ਯਾਦਵ ਸਪੱਸ਼ਟ ਤੌਰ ’ਤੇ ਉਤਰ ਪ੍ਰਦੇਸ਼ ਵਿੱਚ ਆਵਾਰਾ ਪਸ਼ੂਆਂ ਦੇ ਖ਼ਤਰੇ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਇਮਾਰਤਾਂ ਢਾਹੁਣ ਦੀ ਸਰਕਾਰ ਦੀ ਮੁਹਿੰਮ ਵੱਲ ਇਸ਼ਾਰਾ ਕਰ ਰਹੇ ਸਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All