ਚੋਣ ਕਮਿਸ਼ਨ ਦੀ ਮਦਦ ਤੋਂ ਬਗ਼ੈਰ ਭਾਜਪਾ 30 ਸੀਟਾਂ ਨਾ ਜਿੱਤਦੀ: ਮਮਤਾ

ਚੋਣ ਕਮਿਸ਼ਨ ਦੀ ਮਦਦ ਤੋਂ ਬਗ਼ੈਰ ਭਾਜਪਾ 30 ਸੀਟਾਂ ਨਾ ਜਿੱਤਦੀ: ਮਮਤਾ

ਕੋਲਕਾਤਾ, 8 ਮਈ

ਪੱਛਮੀ ਬੰਗਾਲ ਦੀ ਤੀਜੀ ਵਾਰ ਮੁੱਖ ਮੰਤਰੀ ਬਣੀ ਮਮਤਾ ਬੈਨਰਜੀ ਨੇ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਨੇ ਭਾਜਪਾ ਦੀ ਸਿੱਧੀ ਮਦਦ ਕੀਤੀ ਹੈ ਅਤੇ ਇਸ ਲਈ ਸੂਬੇ ਵਿਚ ਭਾਜਪਾ ਹਿੰਸਾ ਭੜਕਾ ਰਹੀ ਹੈ। ਉਨ੍ਹਾਂ ਕਿਹਾ, ‘‘ਜੇ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਸਿੱਧੀ ਮਦਦ ਨਾ ਕੀਤੀ ਹੁੰਦੀ ਤਾਂ ਭਾਜਪਾ 30 ਸੀਟਾਂ ਨਾ ਜਿੱਤ ਪਾਉਂਦੀ।’’ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਭਾਜਪਾ ਨੇ ਦੇਸ਼ ਨੂੰ ਤਬਾਹੀ ਦੇ ਕੰਢੇ ਵੱਲ ਲਿਜਾਣ ਤੋਂ ਬਿਨਾਂ ਕੁਝ ਨਹੀਂ ਕੀਤਾ। ਉਧਰ, ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ੍ਹ ਨੇ ਚੋਣ ਤੋਂ ਬਾਅਦ ਹੋਈ ਹਿੰਸਾ ਨੂੰ ਕਾਬੂ ਕਰਨ ਵਿੱਚ ਅਸਫ਼ਲ ਰਹਿਣ ’ਤੇ ਸੂਬੇ ਦੇ ਪ੍ਰਮੁੱਖ ਸਕੱਤਰ ਨੂੰ ਤਲਬ ਕੀਤਾ ਹੈ।  -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All