ਨਵੀਂ ਦਿੱਲੀ, 21 ਮਈ
ਐੱਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਆਕਸੀਜਨ ਕੰਸਨਟਰੇਟਰਾਂ ਦੀ ਕਥਿਤ ਕਾਲਾਬਾਜ਼ਾਰੀ ਨਾਲ ਜੁੜੇ ਕੇਸ ਵਿੱਚ ਅੱਜ ਕਾਰੋਬਾਰੀ ਨਵਨੀਤ ਕਾਲੜਾ ਤੇ ਉਸ ਦੇ ਸਹਿਯੋਗੀਅ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਇਹ ਛਾਪੇ ਕਾਲੇ ਧਨ ਨੂੰ ਸਫ਼ੇਦ ਬਣਾਉਣ ਤੋਂ ਰੋਕਣ ਲਈ ਬਣਾਏ ਐਕਟ (ਪੀਐੱਮਐੱਲਏ) ਦੀਆਂ ਵੱਖ ਵੱਖ ਵਿਵਸਥਾਵਾਂ ਤਹਿਤ ਕੌਮੀ ਰਾਜਧਾਨੀ ਵਿਚਲੇ ਵੱਖ ਵੱਖ ਟਿਕਾਣਿਆਂ ’ਤੇ ਮਾਰੇ ਗਏ ਹਨ। ਛਾਪਿਆਂ ਦਾ ਮੁੱਖ ਮਕਸਦ ਸਬੂਤ ਇਕੱਤਰ ਕਰਨਾ ਹੈ। ਸਥਾਨਕ ਕੋਰਟ ਨੇ ਕਾਲੜਾ ਨੂੰ ਲੰਘੇ ਦਿਨ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। -ਪੀਟੀਆਈ