ਸ਼ਿਮਲਾ, 26 ਸਤੰਬਰ
ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਇੱਕ ਕਰੱਸ਼ਰ ਪਲਾਂਟ ਵਿੱਚ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਹਾਦਸੇ ਵਿੱਚ 4 ਹੋਰ ਜ਼ਖ਼ਮੀ ਹੋਏ ਹਨ। ਸੂਬੇ ਦੇ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਝੰਡੂਤਾ ਸਬ ਡਿਵੀਜ਼ਨ ਦੇ ਮਲੰਗਨ ਸਥਿਤ ਕਰੱਸ਼ਰ ਪਲਾਂਟ ਵਿੱਚ ਸਿਲੰਡਰ ਵਿੱਚ ਧਮਾਕਾ ਹੋਇਆ। ਧਮਾਕੇ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। -ਏਜੰਸੀ