ਅਹਿਮਦਾਬਾਦ, 22 ਮਈ
ਬੌਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੂੰ ਲੂ ਲੱਗਣ ਕਾਰਨ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਖਾਨ ਮੰਗਲਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਟੀਮ ਦੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਮੈਚ ਵਿੱਚ ਸ਼ਾਮਲ ਹੋਣ ਲਈ ਅਹਿਮਦਾਬਾਦ ਵਿੱਚ ਸੀ। ਅਹਿਮਦਾਬਾਦ (ਦਿਹਾਤੀ) ਦੇ ਪੁਲੀਸ ਸੁਪਰਡੈਂਟ ਓਮ ਪ੍ਰਕਾਸ਼ ਜਾਟ ਨੇ ਕਿਹਾ, ‘‘ਅਦਾਕਾਰ ਸ਼ਾਹਰੁਖ ਖਾਨ ਨੂੰ ਲੂ ਲੱਗਣ ਕਾਰਨ ਤਬੀਅਤ ਖਰਾਬ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।’’ -ਪੀਟੀਆਈ