ਨਾਗਪੁਰ ਹਵਾਈ ਅੱਡੇ ’ਤੇ ਬੰਬ ਦੀ ਧਮਕੀ
ਮਹਾਰਾਸ਼ਟਰ ਦੇ ਨਾਗਪੁਰ ਹਵਾਈ ਅੱਡੇ ’ਤੇ ਬੰਬ ਦੀ ਧਮਕੀ ਮਿਲਣ ਮਗਰੋਂ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਗਈ। ਹਵਾਈ ਅੱਡੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕੁੱਝ ਵੀ ਸ਼ੱਕੀ ਨਹੀਂ ਮਿਲਿਆ। ਭਾਰਤੀ ਹਵਾਈ ਅੱਡਾ ਅਥਾਰਟੀ ਨੂੰ ਅੱਜ ਸਵੇਰੇ ਨਾਗਪੁਰ...
Advertisement
ਮਹਾਰਾਸ਼ਟਰ ਦੇ ਨਾਗਪੁਰ ਹਵਾਈ ਅੱਡੇ ’ਤੇ ਬੰਬ ਦੀ ਧਮਕੀ ਮਿਲਣ ਮਗਰੋਂ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਗਈ। ਹਵਾਈ ਅੱਡੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕੁੱਝ ਵੀ ਸ਼ੱਕੀ ਨਹੀਂ ਮਿਲਿਆ। ਭਾਰਤੀ ਹਵਾਈ ਅੱਡਾ ਅਥਾਰਟੀ ਨੂੰ ਅੱਜ ਸਵੇਰੇ ਨਾਗਪੁਰ ਹਵਾਈ ਅੱਡੇ ’ਤੇ ਬੰਬ ਹੋਣ ਦੀ ਧਮਕੀ ਸਬੰਧੀ ਇੱਕ ਈ-ਮੇਲ ਮਿਲੀ ਸੀ। ਅਧਿਕਾਰੀ ਨੇ ਦੱਸਿਆ ਕਿ ਬਾਅਦ ਵਿੱਚ ਇਹ ਸੂਚਨਾ ਹਵਾਈ ਅੱਡਾ ਅਥਾਰਟੀ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਬੰਧਤ ਕਮੇਟੀ ਨੇ ਧਮਕੀ ਵਾਲੀ ਈ-ਮੇਲ ਦਾ ਮੁਲਾਂਕਣ ਕੀਤਾ ਅਤੇ ਪੁਲੀਸ ਤੇ ਬੰਬ ਨਕਾਰਾ ਦਸਤੇ ਸਮੇਤ ਵੱਖ-ਵੱਖ ਸੁਰੱਖਿਆ ਏਜੰਸੀਆਂ ਵੱਲੋਂ ਸਮੁੱਚੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਇਸ ਦੌਰਾਨ ਕੁੱਝ ਵੀ ਸ਼ੱਕੀ ਨਹੀਂ ਮਿਲਿਆ।
Advertisement
Advertisement
×